09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬੈਂਸ ਵਲੋਂ ਧਾਰਮਿਕ ਸਮਾਗਮਾਂ ਦੀ ਆਰੰਭਤਾ

ਅਜੀਤ ਡੈਸਕ 04-11-2025
ਢੇਰ, 3 ਨਵੰਬਰ (ਸ਼ਿਵ ਕੁਮਾਰ ਕਾਲੀਆ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਗੁਰਦੁਆਰਾ ਸ਼ਹੀਦਾਂ ਸਿੰਘਾਂ ਸਾਹਿਬ ਪਿੰਡ ਜਿੰਦਵੜੀ ਵਿਖੇ ਨਿੱਜੀ ਤੌਰ 'ਤੇ ਧਾਰਮਿਕ ਸਮਾਗਮ ਆਰੰਭ ਕਰਵਾਏ ਗਏ ਹਨ | ਇਸ ਮੌਕੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਸ ਸਥਾਨ 'ਤੇ ਤਿੰਨ ਨਵੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ ਤੇ ਪੰਜ ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਇਸ ਤੋਂ ਪਹਿਲਾਂ 4 ਨਵੰਬਰ ਨੂੰ ਇਸ ਸਥਾਨ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜਿੰਦਵੜੀ ਤੇ ਹੋਰ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ, ਜਿੰਦਵੜੀ ਵਿਖੇ ਸਮਾਪਤ ਕੀਤਾ ਜਾਵੇਗਾ | ਚਾਰ ਤੇ ਪੰਜ ਨਵੰਬਰ ਨੂੰ ਹੋਣ ਵਾਲੇ ਸਮਾਗਮਾਂ 'ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

ਪਿਛਲੀ ਖ਼ਬਰ ਕਈ ਸਵਾਲ ਖੜੇ੍ਹ ਕਰਦਾ ਹੈ ਕਸਬਾ ਭਨੂੰਪਲੀ ਤੋਂ ਵੱਡੀ ਮਾਤਰਾ 'ਚ ਅਫੀਮ ਤੇ ਚਰਸ ਦਾ ਬਰਾਮਦ ਹੋਣਾ ਅਗਲੀ ਖ਼ਬਰ ਉੱਪ ਮੰਡਲ ਪੀ. ਐਸ. ਪੀ. ਸੀ. ਐਲ., ਸ੍ਰੀ ਚਮਕੌਰ ਸਾਹਿਬ ਦੀ ਫੈਡਰੇਸ਼ਨ ਏਟਕ ਜਥੇਬੰਦੀ ਦੀ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।