08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਅਨੰਦਪੁਰ ਸਾਹਿਬ ਹਲਕੇ ਅੰਦਰ ਨਾਜਾਇਜ਼ ਮਾਈਨਿੰਗ ਤੇ ਨਸ਼ਾ ਤਸਕਰੀ ਜ਼ੋਰਾਂ 'ਤੇ-ਐਡ. ਮਿੱਤਲ

ਅਜੀਤ ਡੈਸਕ 04-11-2025
ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਪੱਤਰ ਪ੍ਰੇਰਕ)-ਭਾਜਪਾ ਦੇ ਸਾਬਕਾ ਸਕੱਤਰ ਐਡ. ਅਰਵਿੰਦ ਮਿੱਤਲ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਅੰਦਰ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਅਤੇ ਨਸ਼ਾ ਤਸਕਰੀ ਜ਼ੋਰਾਂ 'ਤੇ ਹੈ | ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਨਸ਼ੇ ਦੀ ਭਾਰੀ ਮਾਤਰਾ ਸਮੇਤ ਕੁਝ ਵਿਅਕਤੀ ਕਾਬੂ ਕੀਤਾ ਗਿਆ, ਜੋ ਕਿ ਪੁਲਿਸ ਦੀ ਕਾਮਯਾਬੀ ਹੈ, ਪਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣੀ ਲਾਜ਼ਮੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜੇ ਰਾਜਨੀਤਿਕ ਤੱਤਾਂ ਦੀ ਸਾਂਝ ਹੈ | ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਪੁਲਿਸ ਇਸ ਕੇਸ ਨੂੰ ਜਨਤਕ ਕਰੇ, ਲੋਕਾਂ ਦੇ ਸਾਹਮਣੇ ਸੱਚ ਲਿਆਉਣ ਲਈ ਪੁਰੀ ਤਰ੍ਹਾਂ ਖੁਲਾਸਾ ਕੀਤਾ ਜਾਵੇ, ਕਿ ਇਹ ਨਸ਼ਾ ਕਿਸ ਦੀ ਸਰਪਰਸਤੀ ਹੇਠ ਚੱਲ ਰਿਹਾ ਸੀ | ਉਨ੍ਹਾਂ ਕਿਹਾ ਕਿ ਹਲਕੇ ਵਿੱਚ ਨਾਜਾਇਜ਼ ਮਾਈਨਿੰਗ ਵੱਡੇ ਪੱਧਰ 'ਤੇ ਜਾਰੀ ਹੈ, ਹਾਲਾਂਕਿ ਕੋਈ ਵੀ ਖੱਡ ਅਧਿਕਾਰਕ ਤੌਰ 'ਤੇ ਚਾਲੂ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਲੋਕ ਸਭ ਕੁਝ ਜਾਣਦੇ ਹਨ ਕਿ ਪਿਛਲੇ ਚਾਰ ਸਾਲਾਂ ਦੌਰਾਨ ਇਹ ਸਾਰੇ ਕੰਮ ਕਿਸਦੀ ਸਰਪਰਸਤੀ ਹੇਠ ਹੋਏ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਦੇ ਵਾਇਰਲ ਮੈਸੇਜ ਨੇ ਕੌਂਸਲਰਾਂ 'ਚ ਛੇੜੀ ਕੰਬਣੀ ਅਗਲੀ ਖ਼ਬਰ ਪੇਸ਼ੇ ਵਜੋਂ ਬੀ. ਏ. ਐਮ. ਐਸ. ਡਾਕਟਰ ਹਨ ਸ਼ੋ੍ਰਮਣੀ ਕਮੇਟੀ ਦੇ ਲਗਾਤਾਰ ਦੂਜੀ ਵਾਰ ਬਣੇ ਅੰਤਰਿੰਗ ਕਮੇਟੀ ਦੇ ਮੈਂਬਰ ਦਲਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।