13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੋਲਕਾਂ ਹਟਾਉਣ ਵਾਲਾ ਮੁੱਖ ਮੰਤਰੀ ਦਾ ਬਿਆਨ ਨਿੰਦਣਯੋਗ-ਰੱਖੜਾ <br/>

ਅਜੀਤ ਡੈਸਕ 05-11-2025
ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ. ਐਸ. ਨਿੱਕੂਵਾਲ)-ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਦੇ ਸੀਨੀਅਰ ਆਗੂ ਅਤੇ ਸ੍ਰੀ ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦੇ ਟਰੱਸਟ ਦੇ ਚੇਅਰਮੈਨ ਸੁਰਜੀਤ ਸਿੰਘ ਰੱਖੜਾ ਵਲੋਂ ਅਕੈਡਮੀ ਵਿਖੇ ਰੱਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਇਕ ਪੱਤਰਕਾਰ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰੂ ਘਰਾਂ 'ਚੋਂ ਗੋਲਕਾਂ ਚੁੱਕਣ ਸੰਬੰਧੀ ਦਿੱਤੇ ਗਏ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਦਾ ਸਤਿਕਾਰ ਕਰਦਿਆਂ ਅਜਿਹੀ ਨਿੰਦਣਯੋਗ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅੱਜ ਵੀ ਇਕ ਮੰਚ ਕਲਾਕਾਰ ਦੀ ਤਰ੍ਹਾਂ ਹੀ ਵਿਚਰ ਰਹੇ ਹਨ ਪਰ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸੂਬੇ ਨੂੰ ਚਲਾਉਣ ਲਈ ਸੁਹਿਰਦਤਾ ਦੀ ਲੋੜ ਹੁੰਦੀ ਹੈ | ਰੱਖੜਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਲਈ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵੰਡਿਆ, ਹੁਣ ਕੇਂਦਰ ਸਰਕਾਰ ਨੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ, ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਚੋਣ ਖ਼ਤਮ ਕੀਤੀ ਗਈ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਉੱਤੇ ਪੰਜਾਬ ਨੂੰ ਕਾਬਜ਼ ਨਹੀਂ ਹੋਣ ਦਿੱਤਾ ਜਾ ਰਿਹਾ ਜਿਸ ਦੇ ਲਈ ਸਿੱਧੇ ਤੌਰ 'ਤੇ ਮੌਜੂਦਾ ਕੇਂਦਰ ਸਰਕਾਰ ਜ਼ਿੰਮੇਵਾਰ ਹੈ | ਇਸ ਮੌਕੇ ਸੁਰਜੀਤ ਸਿੰਘ ਚੂਹੜ ਮਜਾਰਾ, ਟਰੱਸਟ ਦੇ ਸਕੱਤਰ ਐਂਡ. ਆਈ. ਪੀ. ਸਿੰਘ, ਬਾਬਾ ਦਿਲਬਾਗ ਸਿੰਘ, ਪਿ੍ੰਸੀਪਲ ਡਾਕਟਰ ਸੋਨੰੂ ਵਾਲੀਆ ਵਿਸ਼ੇਸ਼ ਤੌਰ ਤੇ ਮੌਜੂਦ ਸਨ |

ਪਿਛਲੀ ਖ਼ਬਰ ਤਖ਼ਤ ਸਾਹਿਬ ਤੋਂ ਆਰੰਭ ਪ੍ਰਭਾਤ ਫੇਰੀ ਦਾ ਗੁਰਦੁਆਰਾ ਛੰਨ ਬਾਬਾ ਕੁੰਮਾ ਮਾਸ਼ਕੀ ਸਾਹਿਬ ਸਮੇਤ ਹੋਰ ਪਿੰਡਾਂ 'ਚ ਪਹੁੰਚਣ '... ਅਗਲੀ ਖ਼ਬਰ ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।