ਘਨੌਲੀ, 4 ਨਵੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਈ ਪ੍ਰਭਾਤ ਫੇਰੀ ਅੱਜ ਇਤਿਹਾਸ ਅਸਥਾਨ ਗੁਰਦੁਆਰਾ ਛੰਨ ਬਾਬਾ ਕੁੰਮਾ ਮਾਸ਼ਕੀ ਚੱਕ ਢੇਰਾ, ਰਣਜੀਤਪੁਰਾ, ਪਤਿਆਲਾ ਤੇ ਬਹਾਦਰ ਪੁਰ ਪੁੱਜਣ 'ਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਾਵਲਾ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾਂ 'ਚ ਵੱਧ ਚੜ੍ਹ ਕੇ ਪੁੱਜੋ ਤਾਂ ਜੋ ਗੁਰੂ ਤੇਗ ਬਹਾਦਰ ਮਹਾਰਾਜ ਦੇ ਪਰਉਪਕਾਰਾ ਨੂੰ ਸਿੱਜਦਾ ਕਰ ਸਕੀਏ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਸੰਗਤਾਂ ਨੂੰ 350 ਸਾਲਾਂ ਸ਼ਹੀਦੀ ਸਮਾਗਮਾਂ ਦੀ ਤਫਸੀਲ ਸੰਗਤਾਂ ਨਾਲ ਸਾਂਝੀ ਕੀਤੀ | ਇਸ ਮੌਕੇ ਸੁਰਿੰਦਰ ਸਿੰਘ ਮਟੋਰ, ਬਾਬਾ ਮਲਕੀਤ ਸਿੰਘ, ਬਲਦੇਵ ਸਿੰਘ, ਪਿ੍ੰਸੀਪਲ ਸਰਬਜੀਤ ਸਿੰਘ, ਪ੍ਰਧਾਨ ਸੋਮ ਸਿੰਘ, ਜਗਦੀਸ਼ ਸਿੰਘ, ਹਰਬੰਸ ਸਿੰਘ, ਅਵਤਾਰ ਸਿੰਘ, ਗੁਰਨੈਬ ਸਿੰਘ, ਤਲਵਿੰਦਰ ਸਿੰਘ, ਸੁਰਿੰਦਰ ਸਿੰਘ, ਦਲਜੀਤ ਸਿੰਘ ਭੱਟੋ, ਅਜਮੇਰ ਸਿੰਘ, ਸਵਰਨ ਸਿੰਘ ਬੋਬੀ, ਅੰਮਿ੍ਤ ਪਾਲ ਸਿੰਘ, ਸਰਪੰਚ ਸ਼ਮਸ਼ੇਰ ਸਿੰਘ (ਸ਼ੇਰਾ), ਪੰਚ ਜਰਨੈਲ ਸਿੰਘ, ਜਸਵਿੰਦਰ ਸਿੰਘ, ਹਰਬੰਸ ਸਿੰਘ, ਧਰਮ ਪਾਲ, ਬਖ਼ਸ਼ੀਸ਼ ਸਿੰਘ, ਹਰਮੀਤ ਸਿੰਘ, ਜਗਤਾਰ ਸਿੰਘ, ਹਰਵਿੰਦਰ ਸਿੰਘ ਫ਼ੋਰਮੈਨ, ਸਵਰਨ ਸਿੰਘ ਬੋਬੀ, ਪ੍ਰਧਾਨ ਮੋਹਣ ਸਿੰਘ, ਸਰਪੰਚ ਪਰਮਜੀਤ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਜਸਵਿੰਦਰ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |