ਮੋਰਿੰਡਾ, 4 ਨਵੰਬਰ (ਤਰਲੋਚਨ ਸਿੰਘ ਕੰਗ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ | ਇਸ ਸੰਬੰਧੀ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਲਈ ਸ਼ਰਧਾਲੂਆਂ ਵਲੋਂ ਥਾ-ਥਾਂ ਲੰਗਰ ਲਗਾਏ ਹੋਏ ਸਨ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸਾਹਿਬ ਅੱਗੇ ਸੇਵਾਦਾਰ ਸਫ਼ਾਈ ਕਰਦੇ ਜਾ ਰਹੇ ਸਨ ਤੇ ਸ਼ਬਦ ਗਾਇਨ ਕਰ ਰਹੇ ਸਨ | ਨਗਰ ਕੀਰਤਨ 'ਚ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ |