14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਨੂੰ ਭੰਗ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਵੇ-ਜਥੇ. ਅÏਲਖ

ਅਜੀਤ ਡੈਸਕ 05-11-2025
ਨੂਰਪੁਰ ਬੇਦੀ, 4 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਅÏਲਖ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਨੂੰ ਭੰਗ ਕਰਨ ਦੇ ਫ਼ੈਸਲੇ ਦੀ ਤਿੱਖੀ ਨਿੰਦਾ ਕੀਤੀ ਹੈ | ਉਨਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਪ੍ਰਸ਼ਾਸਨਿਕ ਨਹੀਂ, ਸਗੋਂ ਪੰਜਾਬ ਦੇ ਅਧਿਕਾਰਾਂ ਤੇ ਪੰਜਾਬੀ ਭਾਸ਼ਾ ਨਾਲ ਜੁੜੀ ਸੱਭਿਆਚਾਰਕ ਪਹਿਚਾਣ 'ਤੇ ਸਿੱਧਾ ਹਮਲਾ ਹੈ | ਅÏਲਖ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਵਿੱਦਿਅਕ ਸੰਸਥਾ ਨਹੀਂ, ਸਗੋਂ ਪੰਜਾਬ ਦੀ ਸ਼ਾਨ ਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ | ਇਸ ਦੀ ਨੀਂਹ ਪੰਜਾਬੀਆਂ ਦੀ ਮਿਹਨਤ ਅਤੇ ਯੋਗਦਾਨ ਨਾਲ ਰੱਖੀ ਗਈ ਸੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਯੂਨੀਵਰਸਿਟੀ ਦੇ ਸਵੈ-ਸ਼ਾਸਨ 'ਤੇ ਦਖ਼ਲਅੰਦਾਜ਼ੀ ਕਰਨਾ ਅਤੇ ਇਸ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਕਰਨਾ ਇਕ ਵੱਡੀ ਸਾਜ਼ਿਸ਼ ਹੈ, ਜਿਸ ਨੂੰ ਪੰਜਾਬ ਦਾ ਹਰ ਵਾਸੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ | ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੀਆਂ ਸਾਰੀਆਂ ਧਿਰਾਂ ਅਤੇ ਸਮਾਜਿਕ ਸੰਸਥਾਵਾਂ ਇਸ ਮੁੱਦੇ 'ਤੇ ਇਕੱਠੀਆਂ ਹੋ ਕੇ ਪੰਜਾਬ ਯੂਨੀਵਰਸਿਟੀ ਦੀ ਹਮਾਇਤ 'ਚ ਆਵਾਜ਼ ਬੁਲੰਦ ਕਰਨ | ਅÏਲਖ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲਬਧ ਅਗਲੀ ਖ਼ਬਰ ਮਾਲ ਤੇ ਪੰਚਾਇਤ ਵਿਭਾਗ ਦੀ ਨਾਲਾਇਕੀ ਕਾਰਨ ਕਰੋੜਾਂ ਦੀ ਜ਼ਮੀਨ 'ਤੇ ਕਬਜ਼ਾ ਕਾਰਵਾਈ ਰੁਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।