14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲਬਧ

ਅਜੀਤ ਡੈਸਕ 05-11-2025
ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੀਆਂ 56 ਪ੍ਰਮੁੱਖ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ | ਇਸ ਨਾਲ ਲੋਕਾਂ ਨੂੰ ਵਿਭਾਗੀ ਸੇਵਾਵਾਂ ਹੋਰ ਸੁਖਾਲੇ ਢੰਗ ਨਾਲ ਮਿਲਣਗੀਆਂ | ਇਸ ਸੰਬੰਧੀ ਰਿਜਨਲ ਟਰਾਂਸਪੋਰਟ ਦਫ਼ਤਰ ਰੂਪਨਗਰ 'ਚ ਜਾਣਕਾਰੀ ਲਈ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਦੱਸਿਆ ਕਿ ਪੰਜਾਬ ਵਿਚ ਫੇਸਲੈੱਸ ਆਰ. ਟੀ. ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਡਰਾਈਵਿੰਗ ਲਾਇਸੈਂਸ, ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਸਮੇਤ 56 ਸੇਵਾਵਾਂ ਹੁਣ ਬਿਨਾਂ ਦਫ਼ਤਰ ਆਏ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ | ਹੁਣ ਇਹ ਸੇਵਾਵਾਂ ਸੇਵਾ ਕੇਂਦਰਾਂ ਜਾਂ ਹੈਲਪਲਾਈਨ ਨੰਬਰ 1076 ਰਾਹੀਂ ਵੀ ਮਿਲਣਗੀਆਂ | ਉਨ੍ਹਾਂ ਕਿਹਾ ਕਿ ਪਹਿਲਾਂ ਨਾਗਰਿਕਾਂ ਨੂੰ ਸਾਈਬਰ ਕੈਫੇ ਜਾਂ ਆਰ. ਟੀ. ਓ. ਦਫ਼ਤਰ ਜਾਣਾ ਪੈਂਦਾ ਸੀ, ਪਰ ਹੁਣ ਇਹ ਪ੍ਰਕਿਰਿਆ ਸੌਖੀ ਬਣਾਈ ਗਈ ਹੈ, ਜਿਸ ਨਾਲ ਲੋਕਾਂ ਦਾ ਸਮਾਂ ਤੇ ਪੈਸਾ ਦੋਵੇਂ ਬਚਣਗੇ | ਆਰ. ਟੀ. ਓ. ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਨਵੀਂ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪਹਿਲੇ ਦੋ ਹਫ਼ਤਿਆਂ ਲਈ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ, ਜਿਥੇ ਲੋਕਾਂ ਨੂੰ ਦਸਤਾਵੇਜ਼ਾਂ ਤੇ ਸਿਸਟਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਨ੍ਹਾਂ ਸੇਵਾਵਾਂ 'ਚ ਲਰਨਰ ਲਾਇਸੈਂਸ, ਰੀਨਿਊਅਲ, ਡੁਪਲੀਕੇਟ ਲਾਇਸੈਂਸ, ਆਰਸੀ ਵਿਚ ਤਬਦੀਲੀ, ਮਾਲਕੀ ਬਦਲਾਅ ਅਤੇ ਇੰਟਰਨੈਸ਼ਨਲ ਡਰਾਈਵਿੰਗ ਪਰਮਿਟ ਜਾਰੀ ਕਰਨਾ ਵਰਗੀਆਂ ਸਹੂਲਤਾਂ ਵੀ ਸ਼ਾਮਿਲ ਹਨ |
ਪਿਛਲੀ ਖ਼ਬਰ ਦੁਰਾਲੀ ਵਿਖੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਨੂੰ ਭੰਗ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਵੇ-ਜਥੇ. ਅÏਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।