14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਦੁਰਾਲੀ ਵਿਖੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪਿੰਡ ਦੁਰਾਲੀ ਵਿਖੇ ਨਗਰ ਕੀਰਤਨ ਸਜਾਇਆ, ਜੋ ਕਿ ਗੁਰਦੁਆਰਾ ਸਾਹਿਬ ਤੋ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਪਿੰਡ ਦੀਆਂ ਸੰਗਤਾਂ ਵਲੋਂ ਹਾਜ਼ਰੀ ਲੁਆਈ ਗਈ ਤੇ ਰਸਤੇ 'ਚ ਕਈ ਥਾਈਾ ਸੰਗਤਾਂ ਲਈ ਲੰਗਰ ਲਗਾਏ ਗਏ | ਇਸ ਮੌਕੇ ਅਕਾਲ ਸਹਾਇ ਗਤਕਾ ਅਖਾੜਾ ਪਿੰਡ ਦੁਰਾਲੀ ਦੀ ਟੀਮ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਭਾਈ ਹਰੀ ਸਿੰਘ ਨੇ ਦੱਸਿਆ ਕਿ ਪਿੰਡ ਦੁਰਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਬੱਚੇ ਗਤਕੇ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਵਲੋਂ ਅੱਜ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਭਾਈ ਦਲੇਰ ਸਿੰਘ, ਭਾਈ ਨਿਰਮਲ ਸਿੰਘ, ਭਾਈ ਮਨਜੀਤ ਸਿੰਘ, ਭਾਈ ਪਾਲ ਸਿੰਘ, ਕਮਲਪ੍ਰੀਤ ਸਿੰਘ ਤੇ ਮਨਕੀਰਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਲੈ ਕੇ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।