ਭਰਤਗੜ੍ਹ, 4 ਨਵੰਬਰ (ਜਸਬੀਰ ਸਿੰਘ ਬਾਵਾ)-ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ, ਸ਼੍ਰੋ: ਗੁ: ਪ੍ਰੰ: ਕਮੇਟੀ ਸ੍ਰੀ ਅੰਮਿ੍ਤਸਰ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੀ ਰਹਿਨੁਮਾਈ ਤੇ ਪਿ੍ੰ: ਸਰਬਜੀਤ ਸਿੰਘ ਦੀ ਅਗਵਾਈ 'ਚ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਬੱਚਿਆਂ ਤੇ ਅਧਿਆਪਕਾਂ ਨੇ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਜਾਪ ਕੀਤੇ ਅਤੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਦੌਰਾਨ ਵਿਦਿਆਰਥੀਆਂ ਦੇ ਸਾਖੀ ਸਾਹਿਤ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਗੁਰਬਾਣੀ ਕੰਠ ਮੁਕਾਬਲੇ ਦੌਰਾਨ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਸੋਹਨ ਸਿੰਘ ਨੇ ਪਹਿਲਾ, ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਅਵਨੀਤ ਕੌਰ ਦੂਜਾ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਅਮਨੀਤ ਕੌਰ ਤੇ ਗੁਰਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਾਖੀ ਸਾਹਿਤ ਮੁਕਾਬਲੇ ਦੌਰਾਨ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਸਹਿਜਪ੍ਰੀਤ ਕੌਰ ਨੇ ਦੂਜਾ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫਤਿਹ ਹਾਊਸ ਦੇ ਇਸ਼ਪ੍ਰੀਤ ਸਿੰਘ ਅਤੇ ਪ੍ਰਭਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਉਕਤ ਨਤੀਜੇ ਅਧਿਆਪਕਾ ਕੁਲਵਿੰਦਰ ਕੌਰ ਡਾਢੀ, ਚਿਤਵਨ ਕੌਰ ਤੇ ਗੁਰਦੁਆਰਾ ਭੱਠਾ ਸਾਹਿਬ ਦੇ ਪ੍ਰਚਾਰਕ ਭਾਈ ਜੀਵਨਜੀਤ ਸਿੰਘ ਨੇ ਐਲਾਨੇ | ਪਿ੍ੰ: ਸਰਬਜੀਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਸਾਂਝੀ ਕਰਦਿਆਂ ਬੱਚਿਆਂ ਤੇ ਅਧਿਆਪਕਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ | ਇਸ ਮੌਕੇ ਧਾਰਮਿਕ ਅਧਿਆਪਕਾ ਬੀਬੀ ਸੰਤੋਸ਼ ਕੌਰ ਤੇ ਸੰਗੀਤ ਅਧਿਆਪਕਾ ਅਮਰਜੀਤ ਕੌਰ, ਕੁਲਵਿੰਦਰ ਕੌਰ ਚਮਕੌਰ ਸਾਹਿਬ ਆਦਿ ਹਾਜ਼ਰ ਸਨ |