14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ 'ਤੇ ਸੱਧੇਵਾਲ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਸੱਧੇਵਾਲ ਵਿਖੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ 'ਤੇ ਕਰਵਾਏ ਗੁਰਮਤਿ ਸਮਾਗਮ ਦੀ ਤਸਵੀਰ | <br/> 05-11-2025
ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ 'ਤੇ ਪਿੰਡ ਸੱਧੇਵਾਲ ਤੇ ਮਾਂਗੇਵਾਲ ਬਾਗ਼ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ, ਜਿਸ 'ਚ ਸਾਰਿਆਂ ਤੋਂ ਪਹਿਲਾ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੌਗਿੰਦਰ ਸਿੰਘ ਵਲੋਂ ਮਾਤਾ ਸਾਹਿਬ ਕੌਰ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਸੰਗਤ ਨੂੰ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ | ਇਸ ਤੋਂ ਪਹਿਲਾਂ ਵੱਖ ਰਾਗੀ-ਢਾਡੀ ਜਥਿਆਂ ਭਾਈ ਗੁਰਜੋਤ ਸਿੰਘ, ਭਾਈ ਸ਼ਰਨਦੀਪ ਸਿੰਘ ਲੁਧਿਆਣਾ ਵਾਲੇ, ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ ਆਦਿ ਵਲੋਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ | ਜਦ ਕਿ ਕਿ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਦਿਆਲ ਸਿੰਘ ਵਲੋਂ ਸਾਰੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਹਰਪ੍ਰੀਤ ਸਿੰਘ, ਮੁੱਖ ਸੇਵਾਦਾਰ ਭਾਈ ਗੁਰਦਿਆਲ ਸਿੰਘ, ਬਾਬਾ ਗੁਰਨਾਮ ਸਿੰਘ ਗੜ੍ਹੀ ਵਾਲੇ, ਭਾਈ ਜਸਵੀਰ ਸਿੰਘ ਮਟੌਰ, ਉਂਕਾਰ ਸਿੰਘ, ਸਰਪੰਚ ਗੁਰਨਾਮ, ਕੇਵਲ ਸਿੰਘ, ਗੁਰਮੁੱਖ ਸਿੰਘ, ਹਰਮਿੰਦਰ ਸਿੰਘ, ਰਣਜੀਤ ਸਿੰਘ, ਨਿਰੰਜਣ ਸਿੰਘ, ਗੁਰਨਾਮ ਸਿੰਘ, ਜ਼ੋਬਨ ਸਿੰਘ, ਅਮਨਦੀਪ ਸਿੰਘ, ਤਰਨਵੀਰ ਸਿੰਘ, ਦੀਦਾਰ ਸਿੰਘ, ਗੁਰਸ਼ਿਮਰ ਸਿੰਘ, ਚੰਨਣ ਸਿੰਘ, ਬਲੀ ਸਿੰਘ, ਮਨੋਹਰ ਸਿੰਘ, ਕੁਲਵੰਤ ਸਿੰਘ, ਬਲਰਾਜ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਘਨੌਲੀ ਵਿਖੇ ਆਤਮ ਨਿਰਭਰ ਭਾਰਤ ਬੂਥ ਸੰਮੇਲਨ ਕਰਵਾਇਆ <br/> ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਨੂਰਪੁਰ ਖੁਰਦ ਵਿਖੇ ਗਲੀ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।