14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡਾ. ਐਸ. ਪੀ. ਸਿੰਘ ਉਬਰਾਏ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ

ਅਜੀਤ ਡੈਸਕ 05-11-2025
ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਾਨਵਤਾ ਦੀ ਭਲਾਈ ਲਈ ਚਲਾਈ ਜਾ ਰਹੀ ਲੜੀ ਤਹਿਤ ਆਰਥਿਕ ਤੌਰ 'ਤੇ ਕਮਜ਼ੋਰ ਪਰ ਪੜ੍ਹਾਈ 'ਚ ਹੁਸ਼ਿਆਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ | ਇਹ ਪਵਿੱਤਰ ਯਤਨ ਟਰੱਸਟ ਦੇ ਸੰਸਥਾਪਕ ਡਾ. ਐਸ. ਪੀ. ਸਿੰਘ ਉਬਰਾਏ ਦੀ ਪੇ੍ਰਰਨਾ ਤੇ ਅਗਵਾਈ ਹੇਠ ਕੀਤਾ | ਡਾ. ਉਬਰਾਏ ਲੰਬੇ ਸਮੇਂ ਤੋਂ ਗ਼ਰੀਬ ਵਿਦਿਆਰਥੀਆਂ ਦੀ ਸਿੱਖਿਆ ਜਾਰੀ ਰੱਖਣ ਲਈ ਵੱਡਾ ਯੋਗਦਾਨ ਪਾ ਰਹੇ ਹਨ, ਤਾਂ ਜੋ ਕੋਈ ਵੀ ਪ੍ਰਤਿਭਾਵਾਨ ਵਿਦਿਆਰਥੀ ਆਰਥਿਕ ਕਮੀ ਕਾਰਨ ਆਪਣਾ ਸੁਪਨਾ ਅਧੂਰਾ ਨਾ ਛੱਡੇ | ਇਸ ਲੜੀ 'ਚ ਰੂਪਨਗਰ ਇਕਾਈ ਵਲੋਂ ਬੇਲਾ ਕਾਲਜ ਤੇ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਨੂੰ ਚੈੱਕ ਵੰਡੇ ਗਏ, ਬੇਲਾ ਕਾਲਜ ਦੇ 75 ਤੇ ਸਰਕਾਰੀ ਕਾਲਜ ਰੂਪਨਗਰ ਦੇ 50 ਵਿਦਿਆਰਥੀਆਂ ਨੂੰ ਹਰ ਮਹੀਨੇ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਜੋ 4 ਹਜ਼ਾਰ ਤੋਂ 9 ਹਜ਼ਾਰ ਰੁਪਏ ਤੱਕ ਹੋਵੇਗੀ | ਇਸ ਦੀ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਨੇ ਦਿੱਤੀ |
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ 'ਚ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਘਨੌਲੀ ਵਿਖੇ ਆਤਮ ਨਿਰਭਰ ਭਾਰਤ ਬੂਥ ਸੰਮੇਲਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।