ਭਰਤਗੜ੍ਹ, 4 ਨਵੰਬਰ (ਜਸਬੀਰ ਸਿੰਘ ਬਾਵਾ)-ਹੋਲੀ ਏਾਜਲਸ ਕਾਨਵੈਂਟ ਸਕੂਲ ਕਕਰਾਲਾ 'ਚ ਗੁਰੂ ਨਾਨਕ ਦੇਵ ਜੀ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ | ਸਕੂਲੀ ਬੱਚਿਆਂ ਨੇ ਸ਼ਬਦ ਗਾਇਨ ਕੀਤਾ, ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖੀ ਦੇ ਇਤਿਹਾਸ ਪ੍ਰਤੀ ਜਾਗਰੂਕ ਕੀਤਾ | ਚੇਅਰਮੈਨ ਸੰਜੇ ਗੁਪਤਾ, ਪਿ੍ੰ: ਰਵਿੰਦਰ ਕੁਮਾਰ ਨੇ ਸਕੂਲੀ ਬੱਚਿਆਂ, ਅਧਿਆਪਕਾਂ ਤੇ ਹਾਜ਼ਰੀਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜ਼ਿੰਦਗੀ ਜਿਉਣ ਦਾ ਸੁਨੇਹਾ ਦਿੱਤਾ |