ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਸਾਰਿਆਂ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਆਧਾਰਿਤ ਕਵਿਤਾਵਾਂ, ਭਾਸ਼ਨ ਪੇਸ਼ ਕੀਤੇ ਗਏ | ਇਸ ਮੌਕੇ ਸਕੂਲ ਮੁਖੀ ਪਿ੍ੰਸੀਪਲ ਗੁਰਿੰਦਰ ਕੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪੇ੍ਰਰਨਾ ਦਾ ਸਰੋਤ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਉਪਦੇਸ਼ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਨਤਾ, ਸੱਚਾਈ ਤੇ ਸੇਵਾ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਅੱਜ ਦੇ ਸਮਾਜ ਲਈ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਭਾਈ ਮਨਦੀਪ ਸਿੰਘ, ਅਧਿਆਪਕਾ ਬਲਦੀਪ ਕੌਰ, ਸਤਿੰਦਰ ਕੌਰ, ਨਰਿੰਦਰ ਕੌਰ, ਜਸਪ੍ਰੀਤ ਕੌਰ, ਦੀਪਾਂ ਜਲੀ ਸ਼ਰਮਾ, ਸੰਦੀਪ ਕੌਰ, ਸ਼ਾਂਤੀ ਦੇਵੀ, ਅਮਰਜੀਤ ਕੌਰ, ਕੰਵਲਜੀਤ ਕੌਰ, ਮਮਤਾ ਦੇਵੀ, ਸਪਨਾ ਰਾਣੀ, ਆਂਸੂ, ਨਿਸ਼ਾ ਦੇਵੀ, ਮਨਜੀਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ |