ਮੋਰਿੰਡਾ, 4 ਨਵੰਬਰ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਸੰਬੰਧੀ ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਨੇ ਸ਼ਬਦ, ਧਾਰਮਿਕ ਭਾਸ਼ਨ ਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਰਵਨੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੰਬੰਧੀ ਭਾਸ਼ਨ ਦਿੱਤਾ ਤੇ ਅਰਦਾਸ ਕੀਤੀ |