16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਕੀਰਤਪੁਰ ਸਾਹਿਬ ਵਿਖੇ ਸਜਾਏ ਗਏ ਨਗਰ ਕੀਰਤਨ ਦੇ ਵੱਖ-ਵੱਖ ਦਿ੍ਸ਼ | ਤਸਵੀਰਾਂ : ਸੰਨੀ <br/> 05-11-2025
ਕੀਰਤਪੁਰ ਸਾਹਿਬ, 4 ਨਵੰਬਰ (ਬੀਰ ਅੰਮਿ੍ਤ ਪਾਲ ਸਿੰਘ ਸੰਨੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਦੀ ਆਰੰਭਤਾ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਹੋਈ | ਨਗਰ ਕੀਰਤਨ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਆਰੰਭ ਹੋ ਕੇ ਮੁੱਖ ਬਾਜ਼ਾਰ, ਅੰਬ ਵਾਲਾ ਚੌਕ, ਮਨਾਲੀ ਰੋਡ, ਗੁਰਦੁਆਰਾ ਪਤਾਲਪੁਰੀ ਚੌਕ, ਨਵਾਂ ਬੱਸ ਅੱਡਾ, ਪੁਰਾਣਾ ਬੱਸ ਅੱਡਾ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਸਥਾਨਕ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਜਗ੍ਹਾ-ਜਗ੍ਹਾ ਸਵਾਗਤੀ ਗੇਟ ਬਣਾਏ ਗਏ | ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਦੀਪ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਧੀਕ ਮੈਨੇਜਰ ਹਰਦੇਵ ਸਿੰਘ, ਵਧੀਕ ਮੈਨੇਜਰ ਸੁਖਬੀਰ ਸਿੰਘ, ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਧੀਕ ਮੈਨੇਜਰ, ਅਮਰਜੀਤ ਸਿੰਘ ਜਿੰਦੜੀ ਗੁਰਦੁਆਰਾ ਪਤਾਲਪੁਰੀ ਸਾਹਿਬ, ਠੇਕੇਦਾਰ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਵਿਜੇ ਬਜਾਜ, ਬਰਜਿੰਦਰ ਪਾਲ ਸਿੰਘ ਜਗੀਰਦਾਰ, ਬਲਵੀਰ ਸਿੰਘ ਭੀਰੀ, ਤੇਜਵੀਰ ਸਿੰਘ ਜਗੀਰਦਾਰ, ਮਨਿੰਦਰ ਸਿੰਘ ਸਾਹਿਬ ਸਮੇਤ ਵੱਡੀ ਗਿਣਤੀ ਸੰਗਤਾਂ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਮਹਿਲਵਾਂ ਵਿਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਧਾਰਮਿਕ ਉਤਸ਼ਾਹ ਨਾਲ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।