ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ. ਅਮਰੀਕ ਸਿੰਘ ਤਹਿਸੀਲਦਾਰ ਫਾਊਾਡੇਸ਼ਨ ਮੁਹਾਲੀ ਵਲੋਂ ਸਕੂਲ ਆਫ਼ ਐਮੀਨੈਸ ਫੇਜ਼-11 ਮੁਹਾਲੀ ਵਿਖੇ ਉਨ੍ਹਾਂ ਦੇ 90ਵੇਂ ਜਨਮ ਦਿਨ ਨੂੰ ਸਮਰਪਿਤ ਇਕ ਸਨਮਾਨ ਸਮਾਰੋਹ ਕਰਵਾਇਆ | ਇਸ ਮੌਕੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦ ਕਿ ਸਮਾਗਮ ਦੀ ਪ੍ਰਧਾਨਗੀ ਉੱਘੀ ਲੇਖਿਕਾ ਡਾ. ਹਰਸ਼ਿੰਦਰ ਕੌਰ ਨੇ ਕੀਤੀ | ਇਸ ਦੌਰਾਨ ਫਾਊਾਡੇਸ਼ਨ ਵਲੋਂ ਮੈਡਮ ਸੁਧਾ ਜੈਨ ਨੂੰ ਪਿ੍ੰਸੀਪਲ ਭਰਭੂਰ ਸਿੰਘ ਯਾਦਗਾਰੀ ਐਵਾਰਡ ਅਤੇ ਜ਼ਿਲ੍ਹਾ ਮੁਹਾਲੀ ਵਿਚੋਂ 10ਵੀਂ ਕਲਾਸ ਮੈਰਿਟ ਵਿਚ ਆਉਣ ਵਾਲੀ ਵਿਦਿਆਰਥਣ ਜਸ਼ਨਦੀਪ ਕੌਰ ਨੂੰ ਕੌਂਸਲਰ ਅਮਰੀਕ ਸਿੰਘ ਯਾਦਗਾਰੀ ਐਵਾਰਡ ਦਿੱਤਾ ਗਿਆ | ਇਸ ਦੇ ਨਾਲ ਹੀ 5ਵੀਂ, 8ਵੀਂ, 10ਵੀਂ ਤੇ 12ਵੀਂ ਕਲਾਸਾਂ ਵਿਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਏ ਸਰਕਾਰੀ ਸਕੂਲ ਫੇਜ਼-11 ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਸਾਈਕਲ ਵੀ ਦਿੱਤੇ ਗਏ | ਇਸ ਮੌਕੇ ਫਾਊਾਡੇਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਫਾਊਾਡੇਸ਼ਨ ਵਲੋਂ ਵਾਤਾਵਰਨ ਨੂੰ ਸੰਭਾਲਣ ਲਈ ਬੂਟੇ ਲਾਉਣ, ਖ਼ੂਨਦਾਨ ਕੈਪ ਲਗਾਉਣ ਤੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਇਸ ਮੌਕੇ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਦੇ ਨਾਲ ਹੀ ਫਾਊਾਡੇਸ਼ਨ ਵਿਚ ਆਪਣਾ ਯੋਗਦਾਨ ਪਾਉਣ ਲਈ ਉਪਕਾਰ ਸਿੰਘ, ਸਤਨਾਮ ਸਿੰਘ ਮਾਨ, ਕਰਨਲ ਕੁਲਵੰਤ ਸਿੰਘ ਤੇ ਦੇਵੇਨ ਪਟੇਲ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਟੇਜ ਦੀ ਕਾਰਵਾਈ ਐਡਵੋਕੇਟ ਬਲਿੰਦਰ ਸਿੰਘ, ਹਰਮੀਤ ਕੌਰ ਤੇ ਜੁਗਵਿੰਦਰ ਕੌਰ ਨੇ ਨਿਭਾਈ | ਉਕਤ ਸਮਾਗਮ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ ਡਾ. ਗਿੰਨੀ ਦੁੱਗਲ, ਪਿ੍ੰਸੀਪਲ ਲਵਿਸ਼ ਚਾਵਲਾ, ਡਾ. ਗੁਰਪਾਲ ਸਿੰਘ, ਨਿਰਮਲ ਸਿੰਘ ਸੇਵਾ ਮੁਕਤ ਵਧੀਕ ਡਾਇਰੈਕਟਰ ਫਾਈਨਾਂਸ, ਕਰਨਲ ਰਘਬੀਰ ਸਿੰਘ ਸ਼ਾਹ, ਵੀ. ਕੇ. ਮਹਾਜਨ, ਹਰਦਿਆਲ ਸਿੰਘ, ਜਗਦੀਸ਼ ਸਿੰਘ ਸਰਾਓ, ਸੋਹਣ ਸਿੰਘ, ਭਗਵੰਤ ਸਿੰਘ ਬੇਦੀ, ਅਮਨਦੀਪ ਸਿੰਘ ਮਾਂਗਟ, ਲਲਿਤ ਕੁਮਾਰ ਘਈ, ਐਡਵੋਕੇਟ ਕਰਨਦੀਪ ਸਿੰਘ ਚੀਮਾ, ਹਰਬੰਸ ਸਿੰਘ ਕਲੇਰ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਬਲਵਿੰਦਰਪਾਲ ਸਿੰਘ, ਬਲਰਾਜ ਸਿੰਘ ਕੋਹਾੜਾ, ਬਲਵੰਤ ਸਿੰਘ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ, ਅਰਵਿੰਦਰਪਾਲ ਸਿੰਘ, ਤੇਜਿੰਦਰ ਸਿੰਘ ਬਾਠ, ਭਗਵੰਤ ਸਿੰਘ, ਕੈਪਟਨ ਕਰਨੈਲ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਪ੍ਰੀਤ ਸਿੰਘ, ਹਰਪਾਲ ਸਿੰਘ, ਬਖ਼ਸ਼ੀਸ਼ ਸਿੰਘ, ਸੁਰਜੀਤ ਸਿੰਘ ਮਠਾੜੂ, ਹਰਜੀਤ ਸਿੰਘ ਪ੍ਰਧਾਨ, ਪ੍ਰੇਮ ਸਿੰਘ ਢਿੱਲੋਂ, ਤਰਲੋਚਨ ਸਿੰਘ ਚੀਮਾ, ਗੱਜਣ ਸਿੰਘ, ਸਨੇਹ ਲਤਾ ਹਾਜ਼ਰ ਸਨ |