19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਾਕਾਬੰਦੀ ਦੌਰਾਨ ਚੋਰੀ ਦੇ ਆਟੋ ਸਮੇਤ ਨੌਜਵਾਨ ਗਿ੍ਫ਼ਤਾਰ <br/>

ਅਜੀਤ ਡੈਸਕ 05-11-2025
ਪੰਚਕੂਲਾ, 4 ਨਵੰਬਰ (ਕਪਿਲ)-ਪੰਚਕੂਲਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਸੈਕਟਰ-19 ਦੀ ਟੀਮ ਵਲੋਂ ਬੀਤੀ ਸ਼ਾਮ ਇਕ ਨੌਜਵਾਨ ਨੂੰ ਚੋਰੀ ਦੇ ਆਟੋ ਸਮੇਤ ਗਿ੍ਫ਼ਤਾਰ ਕੀਤਾ | ਇਸ ਸੰਬੰਧੀ ਏ. ਸੀ. ਪੀ. ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਸ਼ਹਿਰ 'ਚ ਅਪਰਾਧਿਕ ਗਤੀਵਿਧੀਆਂ 'ਤੇ ਕੰਟਰੋਲ ਕਰਨ ਲਈ ਪੁਲਿਸ ਵਲੋਂ ਨਿਯਮਿਤ ਤੌਰ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾਂਦੀ ਹੈ | ਇਸੇ ਲੜੀ ਤਹਿਤ 3 ਨਵੰਬਰ ਦੀ ਸ਼ਾਮ ਨੂੰ ਸੈਕਟਰ-19 ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਮੁਕੇਸ਼ ਸੈਣੀ ਦੀ ਅਗਵਾਈ 'ਚ ਟੀਮ ਵਲੋਂ ਕਾਲਕਾ-ਸ਼ਿਮਲਾ ਓਵਰ ਬਿ੍ਜ ਦੇ ਹੇਠਾਂ ਪੁਰਾਣੇ ਪੰਚਕੂਲਾ ਖੇਤਰ 'ਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਸੀ | ਇਸੇ ਦੌਰਾਨ ਸ਼ਾਮ ਦੇ ਕਰੀਬ 7 ਵਜੇ ਪੁਲਿਸ ਟੀਮ ਨੂੰ ਇਕ ਸ਼ੱਕੀ ਆਟੋ ਨਜ਼ਰ ਆਇਆ ਅਤੇ ਸਾਹਮਣੇ ਪੁਲਿਸ ਪਾਰਟੀ ਦੇਖ ਆਟੋ ਚਾਲਕ ਨੇ ਵਾਹਨ ਨੂੰ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਇਸ ਤੋਂ ਬਾਅਦ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਦੀਪਕ ਉਰਫ਼ ਖਾਊ ਪੁੱਤਰ ਅਸ਼ੋਕ ਕੁਮਾਰ (20) ਵਾਸੀ ਰਾਜੀਵ ਕਾਲੋਨੀ ਸੈਕਟਰ-17 ਪੰਚਕੂਲਾ ਵਜੋਂ ਹੋਈ | ਪੁਲਿਸ ਅੱਗੇ ਮੁਲਜ਼ਮ ਨੇ ਕਬੂਲਿਆ ਕਿ ਉਸ ਨੇ ਇਹ ਆਟੋ ਕਰੀਬ 8 ਤੋਂ 10 ਦਿਨ ਪਹਿਲਾਂ ਮੌਲੀ ਜਾਂਗਰਾ ਖੇਤਰ ਤੋਂ ਚੋਰੀ ਕੀਤਾ ਸੀ | ਇਸ ਸੰਬੰਧੀ ਪੁਲਿਸ ਨੇ ਥਾਣਾ ਚੰਡੀਮੰਦਰ ਵਿਖੇ ਚੋਰੀ ਦਾ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਟ੍ਰਾਈਸਿਟੀ ਖੇਤਰ 'ਚ ਕਰੀਬ 5 ਚੋਰੀ ਦੇ ਮਾਮਲੇ ਦਰਜ ਹਨ |

ਪਿਛਲੀ ਖ਼ਬਰ ਡੀ. ਸੀ. ਵਲੋਂ ਦੂਸਰੇ ਪੰਜਾਬ ਘੋੜ-ਸਵਾਰੀ ਉਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਸੱਦੀ ਅੰਤਰ ਵਿਭਾਗੀ ਮੀਟਿੰਗ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਤੋਗਾਂ ਸਕੂਲ ਦੇ ਬੱਚਿਆਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।