15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਪੁਰਬ ਮੌਕੇ ਸਿਹਤ ਵਿਭਾਗ ਵਲੋਂ ਕੀਤੇ ਇੰਤਜ਼ਾਮਾਂ ਦਾ ਡਾਇਰੈਕਟਰ ਸਿਹਤ ਸੇਵਾਵਾਂ ਨੇ ਲਿਆ ਜਾਇਜ਼ਾ <br/>

ਅਜੀਤ ਡੈਸਕ 20-11-2025
ਰੂਪਨਗਰ, 19 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਸੁਚਾਰੂ, ਸੁਵਿਧਾਜਨਕ ਤਰੀਕੇ ਨਾਲ ਮਨਾਉਣ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਕੀਤੀਆਂ ਵਿਆਪਕ ਤਿਆਰੀਆਂ ਦੀ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਹਤਿੰਦਰ ਕੌਰ ਵਲੋਂ ਅੱਜ ਮੌਕੇ 'ਤੇ ਪਹੁੰਚ ਕੇ ਸੰਪੂਰਨ ਸਮੀਖਿਆ ਕੀਤੀ ਗਈ ਤੇ ਸਿਹਤ ਸਹੂਲਤ ਕੇਂਦਰਾਂ, ਐਮਰਜੈਂਸੀ ਪ੍ਰਬੰਧਾਂ ਅਤੇ ਮੈਡੀਕਲ ਰਿਸਪਾਂਸ ਮਕੈਨਿਜ਼ਮ ਦਾ ਜਾਇਜ਼ਾ ਲਿਆ | ਡਾ. ਹਤਿੰਦਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ ਸਿੱਖ ਇਤਿਹਾਸ ਹੀ ਨਹੀਂ, ਸਾਰੇ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ | ਇਸ ਮਹੱਤਵਪੂਰਨ ਸਮਾਰੋਹ ਲਈ ਹਰ ਰੋਜ਼ ਹਜ਼ਾਰਾਂ ਦੀ ਸੰਖਿਆ ਵਿਚ ਸੰਗਤ ਦੇ ਆਉਣ ਦੀ ਉਮੀਦ ਹੈ, ਜਿਸ ਕਰਕੇ ਵਿਭਾਗ ਵਲੋਂ ਸੁਰੱਖਿਆ, ਸਿਹਤ ਸੇਵਾਵਾਂ ਅਤੇ ਤੁਰੰਤ ਮਦਦ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ | ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੂਹ ਪ੍ਰਬੰਧਾਂ ਨੂੰ ਹਰੇਕ ਪੱਖੋਂ ਪੂਰਾ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਫੋਰੀ ਤੌਰ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ | ਡਾਇਰੈਕਟਰ ਸਿਹਤ ਸੇਵਾਵਾਂ ਨੇ ਸਥਾਨਕ ਅਧਿਕਾਰੀਆਂ ਸਮੇਤ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨਾਲ ਵਿਸਤਾਰਤ ਮੀਟਿੰਗ ਵੀ ਕੀਤੀ, ਜਿਸ ਵਿਚ ਆਮ ਆਦਮੀ ਕਲੀਨਿਕਾ ਦੀ ਸਥਾਪਨਾ, ਐਂਬੂਲੈਂਸਾਂ ਦੀ ਤੈਨਾਤੀ, ਸਟਾਫ਼ ਦੀਆਂ ਡਿਊਟੀਆਂ, ਦਵਾਈਆਂ ਦੀ ਉਪਲਬਧਤਾ, ਪਾਣੀ ਦੇ ਪ੍ਰਬੰਧ, ਸਫ਼ਾਈ ਦੇ ਪ੍ਰਬੰਧ ਅਤੇ ਬਿਮਾਰੀਆਂ ਤੋਂ ਬਚਾਅ ਲਈ ਫੋਗਿੰਗ ਕਰਨ ਲਈ ਕੀਤੇ ਜਾ ਰਹੇ ਕਦਮਾਂ 'ਤੇ ਵਿਚਾਰ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਤਿਆਰ ਕੀਤੇ ਗਏ ਸੀ.ਸੀ.ਯੂ. (ਕਿ੍ਟੀਕਲ ਕੇਅਰ ਯੂਨਿਟ), ਐਮਰਜੈਂਸੀ ਵਾਰਡ ਦਾ ਨਿਰੀਖਣ ਕੀਤਾ ਗਿਆ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਸੁਭਾਸ਼, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਸੀਨੀਅਰ ਮੈਡੀਕਲ ਅਫਸਰ ਡਾ. ਸਿਮਰਨਜੀਤ ਕੌਰ, ਜ਼ਿਲ੍ਹਾ ਐਪੀਡਿਮੋਲਜਿਸਟ ਡਾ. ਹਰਲੀਨ ਕੌਰ, ਡਾ. ਸੰਦੀਪ ਮਾਵੀ, ਡਾ. ਸੰਜੀਵ, ਬੀ.ਸੀ.ਸੀ.ਕੋਆਰਡੀਨੇਟਰ ਸੁਖਜੀਤ ਕੰਬੋਜ ਹਾਜ਼ਰ ਸਨ |

ਪਿਛਲੀ ਖ਼ਬਰ ਅਗੰਮਪੁਰ ਅਤੇ ਲਾਗਲੇ ਪਿੰਡਾਂ ਦੀਆਂ ਸੰਗਤਾਂ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ <br/> ਅਗਲੀ ਖ਼ਬਰ ਹਾਦਸੇ 'ਚ ਇਕ ਵਿਅਕਤੀ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।