15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਰੋਟਰੀ ਕਲੱਬ ਭਾਖੜਾ ਨੰਗਲ ਵਲੋਂ ਸਫ਼ਾਈ ਸੇਵਕਾਂ ਨੂੰ ਵੰਡੀਆਂ ਸੇਫ਼ਟੀ ਕਿੱਟਾਂ <br/>

ਰੋਟਰੀ ਕਲੱਬ ਭਾਖੜਾ ਨੰਗਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਸਫ਼ਾਈ ਸੇਵਕਾਂ ਨੂੰ ਸੇਫ਼ਟੀ ਕਿੱਟਾਂ ਵੰਡਦੇ ਹੋਏ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪ੍ਰਧਾਨ ਪ੍ਰਵੇਸ਼ ਸੋਨੀ | <br/> 20-11-2025
ਨੰਗਲ, 19 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਰੋਟਰੀ ਕਲੱਬ ਭਾਖੜਾ ਨੰਗਲ ਵਲੋਂ ਪ੍ਰਧਾਨ ਪਰਵੇਸ਼ ਸੋਨੀ ਦੀ ਅਗਵਾਈ ਹੇਠ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੇ 350 ਸਾਲਾ ਸ਼ਹੀਦੀ ਸਮਾਗਮ ਦੇ ਤਹਿਤ 200 ਦੇ ਕਰੀਬ ਸਫ਼ਾਈ ਸੇਵਕਾਂ ਨੰੂ ਸੇਫ਼ਟੀ ਕਿੱਟਾਂ ਵੱਡੀਆਂ ਗਾਈਆਂ | ਕਿੱਟਾਂ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੈਬਿਨਟ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਵਲੋਂ ਕੀਤੀ ਗਈ, ਉਪਰੰਤ. ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਸੋਨੀ ਨੇ ਕਿਹਾ ਕਿ ਰੋਟਰੀ ਕਲੱਬ ਭੱਖੜਾ ਨੰਗਲ ਵਲੋਂ ਸਮੇਂ ਸਮੇਂ ਤੇ ਸਮਾਜਿਕ ਭਲਾਈ ਦੇ ਤਹਿਤ ਉਪਰਾਲੇ ਕੀਤੇ ਜਾਂਦੇ ਹਨ | 350 ਸਾਲਾ ਸ਼ਹੀਦੀ ਸਮਾਗਮ ਦੇ ਮੱਦੇ ਨਜ਼ਰ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣਗੀਆਂ, ਜਿਸ ਲਈ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਨੂੰ ਬਣਾਏ ਰੱਖਣ ਲਈ ਸਫ਼ਾਈ ਸੇਵਕਾਂ ਨੂੰ ਉਕਤ ਕਿੱਟਾਂ ਵੰਡੀਆਂ ਗਈਆਂ, ਜਿੰਨਾ ਵਿਚ ਸੇਫ਼ਟੀ ਜੈਕੇਟ, ਹੈਂਡ ਗਲਬਸ, ਫੇਸ ਮਾਸਕ, ਕੈਪ, ਆਦਿ ਸਮਾਨ ਹੈ ਤਾਂ ਜੋ ਸਫ਼ਾਈ ਸੇਵਕਾਂ ਨੂੰ ਕੰਮ ਕਰਦੇ ਸਮੇਂ ਗੰਦਗੀ ਤੋਂ ਹੋਣ ਵਾਲੀਆ ਬਿਮਾਰੀਆਂ ਤੋਂ ਉਨਾਂ ਦਾ ਬਚਾਅ ਹੋ ਸਕੇ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਅਰਨੋਲੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਸਮਾਗਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।