15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ 21 ਤੋਂ ਲੜੀਵਾਰ ਮੰਗ ਪੱਤਰ ਦੇਣ ਦਾ ਐਲਾਨ

ਅਜੀਤ ਡੈਸਕ 20-11-2025
ਨੂਰਪੁਰ ਬੇਦੀ, 19 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ 295 ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਰਾਜ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸੰਬੰਧ ਵਿਚ ਐਸੋਸੀਏਸ਼ਨ ਵਲੋਂ 21 ਨਵੰਬਰ ਤੋਂ ਪੰਜਾਬ ਦੇ ਵੱਖ-ਵੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਨੇ ਦੱਸਿਆ ਕਿ ਪੰਜਾਬ ਵਿਚ ਇੱਕ ਲੱਖ ਦੇ ਕਰੀਬ ਮੈਡੀਕਲ ਪ੍ਰੈਕਟੀਸ਼ਨਰਜ਼ ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ | ਪਰ ਕਿਸੇ ਵੀ ਸਰਕਾਰ ਵਲੋਂ ਉਨਾਂ ਦੀ ਨਹੀਂ ਸੁਣੀ ਗਈ | ਕਾਂਗਰਸ ਸਰਕਾਰ ਸਮੇਂ ਹਰਪਾਲ ਸਿੰਘ ਚੀਮਾ ਨੇ ਖ਼ੁਦ ਇਹ ਮਸਲਾ ਵਿਧਾਨ ਸਭਾ ਵਿਚ ਉਠਾਇਆ ਸੀ ਅਤੇ ਤਿੰਨ ਵਾਰ ਭਰੋਸਾ ਦਿੱਤਾ ਸੀ, ਕਿ ਜਥੇਬੰਦੀ ਦੀਆਂ ਮੰਗਾਂ ਮੰਨੀਆਂ ਜਾਣਗੀਆਂ | ਡਾ. ਬਾਲੀ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਵੀ ਚਾਰ ਬੈਠਕਾਂ ਹੋ ਚੁੱਕੀਆਂ ਹਨ ਪ੍ਰੰਤੂ ਅਜੇ ਤੱਕ ਕੋਈ ਠੋਸ ਫ਼ੈਸਲਾ ਨਾ ਹੋਣ ਕਰਕੇ ਮੈਡੀਕਲ ਪ੍ਰੈਕਟੀਸ਼ਨਰਜ਼ 'ਚ ਗੰਭੀਰ ਨਿਰਾਸ਼ਾ ਪੈਦਾ ਹੋ ਰਹੀ ਹੈ | ਡਾ. ਬਾਲੀ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਕੋਈ ਸਕਾਰਾਤਮਿਕ ਕਦਮ ਨਾ ਚੁੱਕਿਆ ਗਿਆ ਤਾਂ ਐਸੋਸੀਏਸ਼ਨ ਅਗਲੇ ਕਦਮ ਸੰਬੰਧੀ ਰਣਨੀਤੀ ਦਾ ਐਲਾਨ ਕਰੇਗੀ |
ਪਿਛਲੀ ਖ਼ਬਰ ਪੰਜਾਬ ਦੇ ਭਵਿੱਖ ਲਈ ਅਕਾਲੀ-ਭਾਜਪਾ ਗਠਜੋੜ ਜ਼ਰੂਰੀ-ਬੋਨੀ ਅਜਨਾਲਾ <br/> ਅਗਲੀ ਖ਼ਬਰ ਧਾਰਮਿਕ ਜਥੇਬੰਦੀਆਂ ਵਲੋਂ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।