15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪਿੰਡ ਪਪਰਾਲੀ ਵਿਖੇ ਗੈਰ ਸੰਚਾਰੀ ਰੋਗਾਂ ਸੰਬੰਧੀ ਲਗਾਇਆ ਕੈਂਪ <br/>

ਅਜੀਤ ਡੈਸਕ 20-11-2025
ਮੋਰਿੰਡਾ, 19 ਨਵੰਬਰ (ਤਰਲੋਚਨ ਸਿੰਘ ਕੰਗ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਪਿੰਡ ਪਪਰਾਲੀ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਕੌਰ ਕਮਿਊਨਿਟੀ ਹੈਲਥ ਅਫਸਰ ਨੇ ਦੱਸਿਆ ਕਿ ਕੈਂਪ ਦੌਰਾਨ ਗੈਰ ਸੰਚਾਰੀ ਰੋਗਾਂ ਸਬੰਧੀ ਲੋਕਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀਆਂ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ | ਉਹਨਾਂ ਦੱਸਿਆ ਕਿ ਹਾਈਪਰਟੈਨਸ਼ਨ, ਸ਼ੂਗਰ, ਕੈਂਸਰ ਅਤੇ ਓਰਲ ਕੈਂਸਰ ਬਾਰੇ ਵਿਸਥੂਰਪੂਰਵਕ ਜਾਣਕਾਰੀ ਦਿੱਤੀ ਗਈ | ਉਹਨਾਂ ਦੱਸਿਆ ਕਿ ਸਰੀਰਕ ਕਸਰਤ ਦੀ ਘਾਟ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਸਾਨੂੰ ਬਿਮਾਰੀਆਂ ਲੱਗ ਰਹੀਆਂ ਹਨ | ਸਾਨੂੰ ਰੋਜ਼ਾਨਾ ਕਸਰਤ, ਯੋਗਾ ਅਤੇ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਏ.ਐਨ.ਐਮ. ਸੁਖਵਿੰਦਰ ਕੌਰ, ਆਸ਼ਾ ਵਰਕਰਜ਼ ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਕਰਵਾਇਆ ਬਰਸੀ ਸਮਾਗਮ <br/> ਅਗਲੀ ਖ਼ਬਰ ਆਂਗਣਵਾੜੀ ਵਰਕਰ/ਹੈਲਪਰ ਦੀ ਭਰਤੀ ਲਈ 10 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।