15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ

ਅਜੀਤ ਡੈਸਕ 20-11-2025
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਕਰਨੈਲ ਸਿੰਘ)-ਮਹਾਨ ਸਿੱਖ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਇਹ ਇਤਿਹਾਸਿਕ ਸੈਸ਼ਨ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ, ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਸਮੇਤ ਸੈਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦਾ ਹਿੱਸਾ ਹੈ | ਡਾ. ਹਿਮਾਂਸ਼ੂ ਅਗਰਵਾਲ ਅਤੇ ਵਰਜੀਤ ਵਾਲੀਆ ਵਲੋਂ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਿਤ ਨਾਲ ਮੀਟਿੰਗਾਂ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ ਜਲੰਧਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਵਿਸਥਾਰਤ ਯੋਜਨਾਬੰਦੀ ਕੀਤੀ ਜਾ ਚੁੱਕੀ ਹੈ ਅਤੇ ਭਾਈ ਜੈਤਾ ਮੈਮੋਰੀਅਲ ਦਾ ਪੂਰਾ ਖੇਤਰ, ਜਿੱਥੇ ਵਿਧਾਨ ਸਭਾ ਦਾ ਸੈਸ਼ਨ ਹੋਣਾ ਹੈ, ਨੂੰ ਵੱਖ-ਵੱਖ ਸੈਕਟਰਾਂ ਵਿਚ ਵੰਡਿਆ ਗਿਆ ਹੈ | ਡਾ. ਹਿਮਾਂਸ਼ੂ ਅਗਰਵਾਲ ਅਤੇ ਵਰਜੀਤ ਸਿੰਘ ਨੇ ਦੱਸਿਆ ਕਿ ਸੁਚਾਰੂ ਅਤੇ ਨਿਰਵਿਘਨ ਪ੍ਰਬੰਧ ਯਕੀਨੀ ਬਣਾਉਣ ਲਈ ਸੀਨੀਅਰ ਅਧਿਕਾਰੀਆਂ ਨੂੰ ਸੈਕਟਰ ਇੰਚਾਰਜਾਂ ਵਜੋਂ ਨਿਯੁਕਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਜਲੰਧਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਈ ਜਾਵੇ, ਤਾਂ ਜੋ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਿ ਆ ਜਾ ਸਕੇ | ਉਨ੍ਹਾਂ ਕਿਹਾ ਕਿ ਇਹ ਜ਼ਿੰਦਗੀ ਵਿਚ ਇਕ ਵਾਰ ਮਿਲਣ ਵਾਲਾ ਮੌਕਾ ਹੈ, ਇਸ ਲਈ ਅਧਿਕਾਰੀਆ ਨੂੰ ਚਾਹੀਦਾ ਹੈ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਨਾਲ ਨਿਭਾਉਣ | ਡਾ. ਹਿਮਾਂਸ਼ੂ ਅਗਰਵਾਲ ਅਤੇ ਵਰਜੀਤ ਵਾਲੀਆ ਨੇ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਇਸ ਇਤਿਹਾਸਿਕ ਅਤੇ ਯਾਦਗਾਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
ਪਿਛਲੀ ਖ਼ਬਰ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਭਲਕੇ ਕੀਤਾ ਜਾਵੇਗਾ ਵਿਦਿਆਰਥੀਆਂ ਦਾ ਵਿਸ਼ੇਸ਼... ਅਗਲੀ ਖ਼ਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।