15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਨੇ ਕਰਵਾਇਆ ਗੁਰਮਤਿ ਸਮਾਗਮ <br/>

ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕਰਦੇ ਹੋਏ ਬਾਬਾ ਸਤਨਾਮ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਚਾਵਲਾ ਤੇ ਹੋਰ | (ਸੱਜੇ) ਚੱਲ ਰਹੇ ਗੁਰਮਤਿ ਸਮਾਗਮ ਦੀ ਤਸਵੀਰ | <br/> 20-11-2025
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਜੇ ਐਸ ਨਿੱਕੂਵਾਲ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਅਤੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਮਹਾਨ ਉਪਰਾਲੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਮਹਾਨ ਗੁਰਮਤਿ ਸਮਾਗਮਾਂ ਦੀ ਲੜੀ ਦਾ 13 ਵਾਂ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸੀਸਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ | ਸਮਾਗਮ ਵਿਚ ਕੀਰਤਨੀ ਜਥੇ ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਰਾਜਿੰਦਰ ਸਿੰਘ ਰਾਹੀ, ਭਾਈ ਨਿਰਮਲ ਸਿੰਘ ਸ਼੍ਰੀ ਅਨੰਦਪੁਰ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ | ਉਪਰੰਤ ਕੌਮ ਦੇ ਮਹਾਨ ਵਿਦਵਾਨ ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਗੁਰੂ ਇਤਿਹਾਸ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ ਵਲੋਂ ਸੰਗਤਾਂ ਨੂੰ ਆਪਣੇ ਘਰਾਂ, ਦੁਕਾਨਾਂ ਉੱਪਰ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਖ਼ਾਲਸਾਈ ਕੇਸਰੀ ਨਿਸ਼ਾਨ ਝੁਲਾਣ ਲਈ ਕਿਹਾ ਗਿਆ | ਉਪਰੰਤ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਵੈੱਲਫੇਅਰ ਸੇਵਾ ਸੁਸਾਇਟੀ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ | ਸਮਾਗਮ ਦੀ ਸਮਾਪਤੀ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ | ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ ਕਾਰਸੇਵਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਕਰਨੈਲ ਸਿੰਘ ਭਾਉਵਾਲ, ਧਰਮਪਾਲ ਸਿੰਘ, ਭਾਈ ਅਜੀਤ ਸਿੰਘ ਅਭਿਆਸੀ, ਡਾ: ਪਲਵਿੰਦਰਜੀਤ ਸਿੰਘ ਕੰਗ, ਭੁਪਿੰਦਰਪਾਲ ਸਿੰਘ ਤਲਵਾੜ, ਭਾਈ ਜਸਵੀਰ ਸਿੰਘ ਖ਼ਾਲਸਾ, ਮਨਜਿੰਦਰ ਸਿੰਘ ਬਰਾੜ, ਇੰਦਰਜੀਤ ਸਿੰਘ ਅਰੋੜਾ, ਠੇਕੇਦਾਰ ਗੁਰਨਾਮ ਸਿੰਘ, ਬਾਬਾ ਮੁਨਸ਼ੀ, ਲਖਵਿੰਦਰ ਸਿੰਘ ਸੈਣੀ ਮਾਜਰਾ, ਭਗਤ ਸਿੰਘ ਚਨੌਲੀ, ਜੋਗਿੰਦਰ ਸਿੰਘ, ਠੇਕੇਦਾਰ ਰਜਿੰਦਰ ਸਿੰਘ, ਪ੍ਰਧਾਨ ਤਰਲੋਚਨ ਸਿੰਘ, ਅਵਤਾਰ ਸਿੰਘ ਤਾਰੀ, ਸੰਮੀ ਜਵਾਹਰ ਮਾਰਕੀਟ, ਅਮਰੀਕ ਸਿੰਘ ਭੱਠਲ, ਕੁਲਵਿੰਦਰ ਸਿੰਘ ਭੈਣੀ, ਜਗਜੀਤ ਸਿੰਘ ਚਨੌਲੀ, ਅਮਰਜੀਤ ਸਿੰਘ ਬਸਦੇਹੜਾ, ਹਰਦੇਵ ਸਿੰਘ ਦੇਹਲਾਂ, ਇਸਤਰੀ ਸਤਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਅਤੇ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਸ਼ਿਆਮੀਪੁਰ ਟੱਪਰੀਆਂ ਵਿਖੇ ਸਾਬਕਾ ਮੰਤਰੀ ਕੰਗ ਦੀ ਅਗਵਾਈ ਹੇਠ ਹੋਈ ਭਰਵੀਂ ਮੀਟਿੰਗ <br/> ਅਗਲੀ ਖ਼ਬਰ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਭਲਕੇ ਕੀਤਾ ਜਾਵੇਗਾ ਵਿਦਿਆਰਥੀਆਂ ਦਾ ਵਿਸ਼ੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।