ਅਨੰਦਪੁਰ ਸਾਹਿਬ , 24 ਨਵੰਬਰ (ਕਰਨੈਲ ਸਿੰਘ) ਅੱਜ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਹੋਏ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਨÏਾਵੇ ਪਾਤਿਸ਼ਾਹ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਫਲਸਫਾ ਤੇ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਬਰਾਬਰ ਪ੍ਰਸੰਗਕ ਹਨ¢ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਯਾਦਗਾਰੀ ਹਾਲ ਵਿਖੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਜਨਾਲਾ ਹਲਕੇ 'ਚ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੁ ਕਾ ਬਾਗ ਦੇ ਬਹੁਪੱਖੀ ਵਿਕਾਸ ਲਈ 50 ਲੱਖ ਰੁਪਏ ਰਾਸ਼ੀ ਮੰਜੂਰ ਕੀਤੇ ਜਾਣ ਹਿੱਤ ਉਚੇਚਾ ਧੰਨਵਾਦ ਕੀਤਾ¢ ਧਾਲੀਵਾਲ ਨੇ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਧਰਤੀ ਤੇ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਸਮੂਹ ਲੋਕਾਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਧਰਤੀ ਦੇ ਕਿਸੇ ਕੋਨੇ 'ਚ ਮਨੁੱਖੀ ਅਧਿਕਾਰਾਂ ਦਾ ਘਾਣ ਤੇ ਜ਼ਬਰ ਜੁਲਮ ਦਾ ਮੰਦਭਾਗਾ ਵਰਤਾਰਾ ਵਾਪਰ ਰਿਹਾ ਹੋਵੇ, ਤਦ ਉਥੇ ਡੱਟ ਕੇ ਵਿਰੋਧ ਲਈ ਅੱਗੇ ਆਉਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਕਈ ਤਰਾਂ ਦੇ ਵਿਤਕਰਿਆਂ ਸਮੇਤ ਜ਼ਬਰ ਦਾ ਮੁਕਾਬਲਾ ਕਰ ਰਿਹਾ ਹੈ¢