23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ <br/>

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਨਗਰ ਕੀਰਤਨ ਦੇ ਅਗਲੇ ਪੜਾਅ ਲਈ ਰਵਾਨਾ ਹੋਣ ਮੌਕੇ ਦੀ ਤਸਵੀਰ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 25-11-2025
ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਂਊਡੇਸ਼ਨ ਗੁਰਦੁਆਰਾ ਗੁਰਸਾਗਰ ਸਾਹਿਬ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਸ੍ਰੀ ਅੰਮਿ੍ਤਸਰ ਸਾਹਿਬ ਤੋਂ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਦਿੱਲੀ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਬੀਤੀ ਰਾਤ ਇੱਥੋਂ ਦੇ ਗੁਰਦੁਆਰਾ ਸ੍ਰੀ ਜੋਤਗੜ੍ਹ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ ਅੱਜ ਬਾਅਦ ਦੁਪਹਿਰ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ,ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ,ਗੁਰਦੁਆਰਾ ਸ੍ਰੀ ਸ਼ਹੀਦ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿਖੇ ਹੁੰਦਾ ਹੋਇਆ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ ਹੋਇਆ | ਫਾਊਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪਿ੍ਤਪਾਲ ਸਿੰਘ ਚੰਡੀਗੜ੍ਹ ਝੀਲ ਵਾਲਿਆਂ ਦੇ ਪ੍ਰਬੰਧਾਂ ਅਤੇ ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਕੀਰਤਨ ਦੀ ਰਵਾਨਗੀ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ | ਭਾਈ ਜਗਜੀਤ ਸਿੰਘ ਛੜਬੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਇਹ ਨਗਰ ਕੀਰਤਨ ਸ੍ਰੀ ਚਮਕੌਰ ਸਾਹਿਬ ਅਤੇ ਹੋਰਨਾਂ ਇਤਿਹਾਸਕ ਅਸਥਾਨਾਂ ਤੋਂ ਹੁੰਦਾ ਹੋਇਆ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ ਸਮਾਪਤ ਹੋਵੇਗਾ | ਸਮਾਪਤੀ ਵੇਲੇ 27 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਰਾਤ ਦੇ ਦੀਵਾਨ ਸਜਾਏ ਜਾਣਗੇ | ਇਸ ਮੌਕੇ ਕਰਤਾਰ ਆਸਰਾ ਟਰੱਸਟ ਦੇ ਮਾਤਾ ਚਰਨ ਕਮਲ ਕੌਰ, ਸੰਤ ਬਾਬਾ ਗੁਰਮੇਲ ਸਿੰਘ ਖਾਲਸਾ ਸ੍ਰੀ ਚਮਕੌਰ ਸਾਹਿਬ ਵਾਲੇ, ਆਲ ਇਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਬਸਪਾ ਪੰਜਾਬ ਦੇ ਜ/ਸ ਰਾਜਿੰਦਰ ਸਿੰਘ ਨਨਹੇੜੀਆਂ, ਭਾਈ ਜਗਜੀਤ ਛੜਬੜ ਜ/ਸ ਬਸਪਾ ਪੰਜਾਬ, ਦਲੀਪ ਸਿੰਘ, ਭਾਈ ਚਰਨਜੀਤ ਸਿੰਘ, ਬਲਕਾਰ ਸਿੰਘ ਢੇਲਪੁਰ ਵਾਲੇ, ਟੀ ਪੀ ਸਿੰਘ, ਐਡਵੋਕੇਟ ਤਰਲੋਕ ਸਿੰਘ, ਸੁਖਚੈਨ ਸਿੰਘ, ਹਰਭਿੰਦਰ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਸਵੀਰ ਸਿੰਘ ਬੇਦੀ, ਭਾਈ ਬਲਕਾਰ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਵਲੋਂ ਕੀਤੀ ਗਈ ਇਕੱਤਰਤਾ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਰੌਸ਼ਨੀ ਅਤੇ ਆਵਾਜ਼ ਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।