ਮੋਰਿੰਡਾ, 24 ਨਵੰਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਲੋਬਲ ਇਨਕਲੇਵ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਕਮੇਟੀ ਪ੍ਰਧਾਨ ਹਰਜੀਤ ਸਿੰਘ ਬੈਦਵਾਨ ਨੇ ਦੱਸਿਆ ਕਿ ਇਸ ਮੌਕੇ ਗਲੋਬਲ ਇਨਕਲੇਵ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਰਿੰਦਰਪਾਲ ਸਿੰਘ ਸੋਢੀ ਮੋਰਿੰਡੇ ਵਾਲਿਆਂ ਨੇ ਸੰਗਤਾ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸੇ ਮੌਕੇ ਮਨਦੀਪ ਸਿੰਘ ਮਾਨ, ਤਰਲੋਚਨ ਸਿੰਘ ਬੈਦਵਾਨ, ਗੁਰਮੀਤ ਸਿੰਘ, ਦਿਲਬਾਗ ਸਿੰਘ, ਪ੍ਰਗਟ ਸਿੰਘ ਮਾਨ, ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |