23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਬੇਲਾ ਕਾਲਜ ਦੀ ਰੋਇੰਗ ਟੀਮ ਨੇ ਲਗਾਤਾਰ ਚੌਥੀ ਵਾਰ ਜਿੱਤੀ ਚੈਂਪੀਅਨਸ਼ਿਪ <br/>

ਅਜੀਤ ਡੈਸਕ 25-11-2025
ਬੇਲਾ 24 ਨਵੰਬਰ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਰੋਇੰਗ ਟੀਮ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਈ ਗਈ ਅੰਤਰ ਕਾਲਜ ਚੈਂਪੀਅਨਸ਼ਿਪ ਦੇ ਪੁਰਸ਼ ਅਤੇ ਮਹਿਲਾ ਵਰਗ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਗਾਤਾਰ ਚੌਥੀ ਵਾਰ ਚੈਂਪੀਅਨਸ਼ਿਪ ਨੂੰ ਆਪਣੇ ਨਾਮ 'ਤੇ ਦਰਜ਼ ਕੀਤਾ | ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਪੁਰਸ਼ ਮੁਕਾਬਲਿਆਂ ਵਿੱਚ ਗੁਰਸੇਵਕ ਸਿੰਘ ਨੇ ਲਾਈਟ ਵੇਟ ਸਿੰਗਲ ਸਕੱਲ ਈਵੈਂਟ ਦੇ ਦੋ ਕਿਲੋਮੀਟਰ ਵਿੱਚ ਸੋਨ ਤਮਗਾ ਅਤੇ 500 ਮੀਟਰ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਟੀਮ ਪੱਧਰ 'ਤੇ ਦਿਲਪ੍ਰੀਤ ਸਿੰਘ ਅਤੇ ਸ਼ਰਨਦੀਪ ਸਿੰਘ ਨੇ 2 ਕਿਲੋਮੀਟਰ ਅਤੇ 500 ਮੀਟਰ ਦੇ ਦੋਵਾਂ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤ ਕੇ ਬਿਹਤਰਹੀਨ ਖੇਡ ਦਾ ਪ੍ਰਦਰਸ਼ਨ ਕੀਤਾ | ਮਹਿਲਾ ਮੁਕਾਬਲਿਆਂ ਵਿੱਚ ਖਿਡਾਰਨ ਅਮਨਦੀਪ ਕੌਰ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ 2 ਕਿਲੋਮੀਟਰ ਅਤੇ 500 ਮੀਟਰ ਦੋਵਾਂ ਈਵੈਂਟਾਂ ਵਿਚ ਸੋਨ ਤਮਗਾ ਜਿੱਤਿਆ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਇਸ ਮਾਣਮੱਤੀ ਪ੍ਰਾਪਤੀ 'ਤੇ ਖਿਡਾਰੀਆਂ ਦੀ ਪਿੱਠ ਥਾਪੜੀ ਅਤੇ ਵਿਭਾਗ ਨੂੰ ਵਧਾਈ ਦਿੱਤੀ | ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਕਿਹਾ ਕਿ ਬੇਲਾ ਕਾਲਜ ਨੇ ਰੋਇੰਗ ਨੂੰ ਉਭਾਰਨ ਵਿਚ ਇਸ ਖੇਤਰ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ ਅਤੇ ਖਿਡਾਰੀ ਇਸ ਲਈ ਵਧਾਈ ਦੇ ਪਾਤਰ ਹਨ | ਇਸ ਦੇ ਨਾਲ ਹੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਰਾਸ਼ਟਰੀ ਪੱਧਰ 'ਤੇ ਉਜਾਗਰ ਕਰਨ ਦੀ ਪ੍ਰੇਰਨਾ ਦਿੱਤੀ | ਕਾਲਜ ਪਹੁੰਚਣ ਤੇ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫਟੀਨੈਂਟ ਪਿ੍ਤਪਾਲ ਸਿੰਘ, ਪ੍ਰੋ. ਅਮਰਜੀਤ ਸਿੰਘ, ਡਾ. ਮਮਤਾ ਅਰੋੜਾ. ਪ੍ਰੋ. ਸੁਨੀਤਾ ਰਾਣੀ, ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਰਮਨਜੀਤ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਭਾਈ ਨੰਦ ਲਾਲ ਸਕੂਲ ਦੇ ਵਿਦਿਆਰਥੀ ਨੇ ਧਾਰਮਿਕ ਪ੍ਰੀਖਿਆ ਵਿਚ ਹਾਸਿਲ ਕੀਤਾ ਪਹਿਲਾ ਸਥਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।