15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ <br/>

ਖ਼ਾਲਸਾ ਕਾਲਜ ਵਿਚ ਮਨਾਏ ਵਿਸ਼ਵ ਏਡਜ਼ ਦਿਵਸ ਮੌਕੇ ਕੌਂਸਲਰ ਨਿਰਜੰਣ ਸਿੰਘ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਡਾ. ਬਲਜੀਤ ਸਿੰਘ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 04-12-2025
ਸ੍ਰੀ ਚਮਕੌਰ ਸਾਹਿਬ, 3 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਐਨ. ਸੀ. ਸੀ. ਤੇ ਐਨ. ਐਸ. ਐਸ. ਯੂਨਿਟ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ | ਇਸ ਮੌਕੇ ਸਥਾਨਕ ਸਬ-ਡਵੀਜਨਲ ਹਸਪਤਾਲ ਤੋਂ ਆਈ. ਸੀ. ਟੀ. ਸੀ. ਕੌਂਸਲਰ ਨਿਰੰਜਣ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਐੱਚ. ਆਈ. ਵੀ., ਏਡਜ਼ ਤੇ ਨਸ਼ਿਆਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ | ਉਨ੍ਹਾਂ ਐੱਚ. ਆਈ. ਵੀ., ਏਡਜ਼ ਪ੍ਰਤੀ ਸਾਵਧਾਨੀਆਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਵਿਸ਼ੇ ਨਾਲ ਸੰਬੰਧਿਤ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ 'ਚ ਰਮਨਜੋਤ ਕੌਰ ਬੀ. ਐਸ. ਸੀ. ਭਾਗ ਤੀਜਾ ਨੇ ਪਹਿਲਾ, ਕੋਮਲਪ੍ਰੀਤ ਕੌਰ ਬੀ. ਏ. ਭਾਗ ਪਹਿਲਾ ਨੇ ਦੂਜਾ ਤੇ ਹਰਜੋਤ ਕੌਰ ਬੀ. ਏ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਿਲ ਕੀਤਾ | ਪਿੰ੍ਰਸੀਪਲ ਡਾ. ਬਲਜੀਤ ਸਿੰਘ ਨੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕਰਦਿਆਂ ਵਿਸ਼ੇ ਨਾਲ ਸੰਬੰਧਿਤ ਵਿਚਾਰ ਵੀ ਸਾਂਝੇ ਕੀਤੇ | ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਬਿਕਰਮ ਰਾਣੀ ਨੇ ਕਿਹਾ ਕਿ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਹੁੰਦੇ ਹਨ | ਇਸ ਮੌਕੇ ਪ੍ਰੋ ਮਧੂ ਡਡਵਾਲ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ, ਪ੍ਰੋ. ਹਰਿੰਦਰ ਕੌਰ ਐਨ. ਸੀ. ਸੀ. ਏ. ਐਨ. ਓ. ਸਮੇਤ ਸਮੂਹ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਇਲਾਕਾ ਸੰਘਰਸ਼ ਕਮੇਟੀ ਲੋਦੀਮਾਜਰਾ-ਘਨੌਲੀ ਦੀ ਮੀਟਿੰਗ <br/> ਅਗਲੀ ਖ਼ਬਰ ਗ੍ਰੀਨਵੇਜ਼ ਸਕੂਲ ਰੁੜਕੀ ਹੀਰਾਂ ਦੇ ਟਰਾਂਸਪੋਰਟ ਇੰਚਾਰਜ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋ: ਪੰਜਾਬ ਵਲੋਂ ਵਧੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।