10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ਼੍ਰੋ. ਅ. ਦ. ਦੇ ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਲ ਡਾ. ਦਲਜੀਤ ਸਿੰਘ ਚੀਮਾ ਤੇ ਹੋਰ | <br/> 06-12-2025
ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਰੋਪੜ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਸਾਰੇ ਉਮੀਦਵਾਰ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਅਰਦਾਸ ਕਰਕੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ | ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਰੋਪੜ ਹਲਕੇ ਦੇ ਅਕਾਲੀ ਵਰਕਰਾਂ 'ਚ ਚੋਣਾਂ ਨੂੰ ਲੈ ਕੇ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ 'ਲਾਰੇ-ਲਾਉਣ ਵਾਲੀ ਰਾਜਨੀਤੀ' ਨੂੰ ਸਮਝ ਚੁੱਕੇ ਹਨ ਤੇ ਹੁਣ ਇਨ੍ਹਾਂ ਧੋਖੇਬਾਜ਼ ਵਾਅਦਿਆਂ ਵਿਚ ਨਹੀਂ ਆਉਣਗੇ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਹੋਵੇਗੀ | ਇਸ ਮੌਕੇ ਤਖ਼ਤਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਰਿੰਦਰ ਕੁਮਾਰ ਟਿੱਬਾ, ਨੰਗਲ ਮੀਆਂਪੁਰ ਜ਼ੋਨ ਤੋਂ ਚਰਨਜੀਤ ਕੌਰ, ਬੋਲਾ ਕਲਵਾਂ ਜ਼ੋਨ ਤੋਂ ਹੁਸਨ ਚੰਦ, ਮੱਠਾਂਨ ਬਲਾਕ ਸੰਮਤੀ ਦੇ ਉਮੀਦਵਾਰ ਲਖਵਿੰਦਰ ਸਿੰਘ, ਸਰਵਜੀਤ ਸਿੰਘ ਮਸੂਤਾ, ਸਰੋਜਣ ਸਿੰਘ, ਹਰਵਿੰਦਰ ਕੌਰ, ਸੁਨੀਤਾ ਰਾਣੀ, ਪਰਮਜੀਤ ਕੌਰ, ਭੁਪਿੰਦਰ ਸਿੰਘ ਬਿੱਟੂ, ਸਰਦਾਰ ਕੌਰ, ਬਲਜੀਤ ਕੌਰ ਤੇ ਅੰਮਿ੍ਤ ਪਾਲ ਸਿੰਘ ਹਾਜ਼ਰ ਸਨ | ਇਸ ਤੋਂ ਇਲਾਵਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ, ਸੁਖਿੰਦਰ ਪਾਲ ਸਿੰਘ ਬੋਬੀ ਬੋਲਾ, ਰਾਮ ਸਿੰਘ ਘਨੌਲਾ, ਦਲਜੀਤ ਸਿੰਘ ਭੁੱਟੋ, ਗੁਰਜੀਤ ਸਿੰਘ ਸ਼ਾਮਪੁਰਾ, ਜਗਦੀਸ਼ ਸਿੰਘ ਸਰਪੰਚ ਅਕਬਰਪੁਰ, ਜ਼ੋਰਾਵਰ ਸਿੰਘ ਬਿੱਟੂ ਅਤੇ ਅਜੀਤ ਪਾਲ ਸਿੰਘ ਨਾਫਰੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀ ਦਾ ਗਤਕਾ ਪ੍ਰਦਰਸ਼ਨੀ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ 17 ਜ਼ੋਨਾਂ ਤੋਂ ਦਾਖਲ 76 ਨਾਮਜ਼ਦਗੀਆਂ 'ਚੋਂ ਕਵਰਿੰਗ ਸਮੇਤ 8 ਉਮੀਦਵਾਰਾਂ ਦੀਆਂ ਦਰਖਾਸਤਾਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।