25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਾਬਕਾ ਮੁੱਖ ਮੰਤਰੀ ਚੰਨੀ ਪੈਦਲ ਯਾਤਰਾ ਕਰਦੇ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ <br/>

ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਅਰਪਣ ਕਰਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 21-12-2025
ਸ੍ਰੀ ਚਮਕੌਰ ਸਾਹਿਬ, 20 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਤੇ ਵੱਡੀ ਗਿਣਤੀ 'ਚ ਸਮਰਥਕਾਂ ਨਾਲ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ਤੋਂ ਪੈਦਲ ਯਾਤਰਾ ਕਰਦੇ ਹੋਏ ਬਾਅਦ ਦੁਪਹਿਰ ਕਰੀਬ 4 ਵਜੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਕਮਲਜੀਤ ਕੌਰ, ਬੇਟਾ ਨਵਦੀਪ ਸਿੰਘ ਪ੍ਰਧਾਨ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ, ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਸੰਮਤੀ ਮੈਂਬਰ ਜਸਵੀਰ ਸਿੰਘ ਸੈਦਪੁਰ, ਬੰਤ ਸਿੰਘ ਕਲਾਰਾਂ, ਦਰਸਨ ਸਿੰਘ ਸੰਧੂ, ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਨਰਿੰਦਰ ਸਿੰਘ ਸੀਹਾੋਮਾਜਰਾ, ਰੋਹਿਤ ਸੱਭਰਵਾਲ, ਜਸਵੀਰ ਸਿੰਘ ਜਟਾਣਾ, ਰਣਜੋਧ ਸਿੰਘ ਜੋਤੀ, ਸੰਤ ਸਿੰਘ ਦਿਓਲ, ਗਿਣਤੀ ਵਿਚ ਸਮਰਥਕ ਮੌਜੂਦ ਸਨ |

ਪਿਛਲੀ ਖ਼ਬਰ ਵਿਧਾਇਕ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਨੇ ਸਾਨੂੰ ਵੱਡੀ ਲੀਡ ਨਾਲ ਜਿਤਾਇਆ-ਮਨਜੀਤ ਕੌਰ ਅਗਲੀ ਖ਼ਬਰ ਸਟਾਫ਼ ਕਲੱਬ ਨੰਗਲ 'ਚ ਰੈੱਡ ਕਰਾਸ ਮੇਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।