16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਸ਼ਾ ਛੁਡਾਊ ਤੇ ਮਾਨਸਿਕ ਸਿਹਤ ਜਾਗਰੂਕਤਾ ਕੈਂਪ

ਅਜੀਤ ਡੈਸਕ 22-12-2025
ਰੂਪਨਗਰ, 21 ਦਸੰਬਰ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਵਲੋਂ ਤਿੰਨ ਦਿਨਾਂ ਸ਼ਹੀਦੀ ਜੋੜ ਮੇਲੇ ਦੌਰਾਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਸ਼ਾ ਛੁਡਾਊ ਤੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੌਰਾਨ ਕਾਉਂਸਲਰ ਜਸਜੀਤ ਕੌਰ, ਪ੍ਰਭਜੋਤ ਕੌਰ ਤੇ ਸੁਮੇਧਾ ਵਲੋਂ ਨਸ਼ਾ ਛੁਡਾਊ ਅਤੇ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੁੜੇ ਮਰੀਜ਼ਾਂ ਨੂੰ ਸਲਾਹ-ਮਸ਼ਵਰਾ ਦਿੱਤਾ ਗਿਆ | ਮਾਹਿਰਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਚੰਗੀ ਮਾਨਸਿਕ ਸਿਹਤ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਇਲਾਜ ਅਤੇ ਸਹੂਲਤਾਂ ਬਾਰੇ ਵੀ ਅਗਾਹ ਕੀਤਾ | ਕੈਂਪ ਦਾ ਮਕਸਦ ਲੋਕਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਤੇ ਮਾਨਸਿਕ ਸਿਹਤ ਪ੍ਰਤੀ ਸੰਵੇਦਨਸ਼ੀਲਤਾ ਵਧਾਉਣਾ ਦੱਸਿਆ ਗਿਆ |

ਪਿਛਲੀ ਖ਼ਬਰ ਸ਼ਹੀਦਾਂ ਨੂੰ ਸਮਰਪਿਤ ਬਹਿਰਾਮਪੁਰ ਬੇਟ ਤੋਂ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਬਾਜ਼ ਖ਼ਾਲਸਾ ਗਤਕਾ ਕਲੱਬ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਬਜਰੂੜ ਨੇ ਸਾਂਝੇ ਤੌਰ 'ਤੇ ਵਿਰਸਾ ਸੰਭਾਲ ਗਤਕਾ ਕੱਪ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।