16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਤਰਕਸ਼ੀਲਾਂ ਵਲੋਂ ਸਾਹਿਤ ਵੈਨ ਰਾਹੀਂ ਰੋਪੜ ਦੀ ਫੇਰੀ <br/>

ਅਜੀਤ ਡੈਸਕ 22-12-2025
ਰੂਪਨਗਰ, 21 ਦਸੰਬਰ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਲੋਕਾਂ 'ਚ ਤਰਕਸ਼ੀਲ ਸੋਚ ਨੂੰ ਫੈਲਾਉਣ ਲਈ ਚਲਾਈ ਜਾ ਰਹੀ ਤਰਕਸ਼ੀਲ ਸਾਹਿਤ ਵੈਨ ਨੇ ਇਕਾਈ ਰੋਪੜ ਵਿਖੇ ਦੋ ਦਿਨਾਂ ਦੀ ਫੇਰੀ ਦੌਰਾਨ ਅਹਿਮ ਭੂਮਿਕਾ ਨਿਭਾਈ | ਇਹ ਸਾਹਿਤ ਵੈਨ ਇਕ ਚੱਲਦੀ-ਫਿਰਦੀ ਲਾਇਬ੍ਰੇਰੀ ਵਜੋਂ ਕੰਮ ਕਰ ਰਹੀ ਹੈ, ਜਿਸ ਰਾਹੀਂ ਤਰਕਸ਼ੀਲ ਸਾਹਿਤ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ | ਇਸ ਸੰਬੰਧੀ ਤਰਕਸ਼ੀਲ ਸੁਸਾਇਟੀ ਰੋਪੜ ਦੇ ਮੀਡੀਆ ਮੁਖੀ ਹਰਵਿੰਦਰ ਸੁਖਰਾਮਪੁਰੀ ਨੇ ਦੱਸਿਆ ਕਿ ਸਾਹਿਤ ਵੈਨ ਵਲੋਂ ਦੋ ਦਿਨਾਂ ਦੌਰਾਨ ਚਾਰ ਸਕੂਲਾਂ 'ਚ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਕਾਈ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਸਾਹਿਤ ਵੈਨ ਤਰਕਸ਼ੀਲ ਭਵਨ ਬਰਨਾਲਾ ਤੋਂ ਜ਼ੋਨ ਚੰਡੀਗੜ੍ਹ ਦੀਆਂ ਇਕਾਈਆਂ ਲਈ ਪੰਦਰਾਂ ਦਿਨਾਂ ਦੇ ਪ੍ਰਚਾਰਕ ਦੌਰੇ 'ਤੇ ਆਈ ਹੈ | ਇਕਾਈ ਰੋਪੜ ਦੇ ਦੋ ਦਿਨਾਂ ਦੇ ਦੌਰੇ ਦੌਰਾਨ ਸਾਹਿਤ ਵੈਨ ਵਲੋਂ ਚਾਰ ਸਕੂਲਾਂ ਵਿਚ ਪਹੁੰਚ ਕੀਤੀ ਗਈ | ਇਸ ਮੌਕੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 'ਚ ਸ਼ਾਮਿਲ ਹੋਣ ਵਾਲੇ ਬੱਚਿਆਂ ਨੂੰ ਸਨਮਾਨ ਪੱਤਰ ਤੇ ਕਿਤਾਬਾਂ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ | ਵਿਦਿਆਰਥੀਆਂ ਤੇ ਸਕੂਲਾਂ ਦੇ ਅਧਿਆਪਕਾਂ ਵਲੋਂ ਤਰਕਸ਼ੀਲ ਸਾਹਿਤ ਖ਼ਰੀਦਣ ਲਈ ਭਰਪੂਰ ਤੇ ਉਸਾਰੂ ਹੁੰਗਾਰਾ ਮਿਲਿਆ | ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਇਹ ਉਪਰਾਲਾ ਲੋਕਾਂ ਵਿਚ ਵਿਗਿਆਨਕ ਤੇ ਤਰਕਸ਼ੀਲ ਸੋਚ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ |

ਪਿਛਲੀ ਖ਼ਬਰ ਬਲਾਕ ਸੰਮਤੀ ਦੇ ਜ਼ੋਨ ਬਰਦਾਰ ਤੇ ਪੁਰਖਾਲੀ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਲੈ ਕੇ ਪਟਨਾ ਸਾਹਿਬ ਲਈ ਦੋ ਟਰੱਕ ਰਸਦ ਦੇ ਭੇਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।