10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਜੇਤੂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 23-12-2025
ਮੋਰਿੰਡਾ, 22 ਦਸੰਬਰ (ਤਰਲੋਚਨ ਸਿੰਘ ਕੰਗ)-ਬਲਾਕ ਤੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਿਲ ਕਰਨ 'ਤੇ ਵਿਦਿਆਰਥਣਾਂ ਨੂੰ ਸਰਕਾਰੀ ਮਿਡਲ ਸਕੂਲ ਨਥਮਲਪੁਰ ਵਿਖੇ ਸਨਮਾਨਿਤ ਕੀਤਾ | ਇਸ ਸੰਬੰਧੀ ਸਕੂਲ ਮੁਖੀ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਨਵਨੀਤ ਕੌਰ ਨੇ ਕਿਹਾ ਕਿ ਲੜਕੀਆਂ 'ਚ ਆਤਮ ਵਿਸ਼ਵਾਸ ਵਧਾਉਣ ਲਈ ਕਰਾਟੇ ਸਿੱਖਣਾ ਲਾਜ਼ਮੀ ਹੈ | ਇਸ ਮੌਕੇ ਪਰਦੀਪ ਕੌਰ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਜੀਨੀਅਸ ਇੰਟਰਨੈਸ਼ਨਲ ਸਕੂਲ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਭਾਸ਼ਨ ਅਗਲੀ ਖ਼ਬਰ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ 'ਚ ਪੜਾਅ ਉਪਰੰਤ ਦਸਮੇਸ਼ ਅਲੌਕਿਕ ਪੈਦਲ ਮਾਰਚ ਗੁਰਦੁਆਰਾ ਭੱਠਾ ਸਾਹਿਬ ਕੋਟਲਾ ਨਿਹੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।