10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ 'ਵੀਰ ਬਾਲ ਦਿਵਸ' ਤਹਿਤ ਮਨਾਏ ਜਾਣ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ-ਜਥੇ: ਗੜਗੱਜ <br/>

ਅਜੀਤ ਡੈਸਕ 23-12-2025
ਸ੍ਰੀ ਅਨੰਦਪੁਰ ਸਾਹਿਬ, 22 ਦਸੰਬਰ (ਕਰਨੈਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਕੇਂਦਰ ਸਰਕਾਰ ਵਲੋਂ 'ਵੀਰ ਬਾਲ ਦਿਵਸ' ਤਹਿਤ ਮਨਾਏ ਜਾਣ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ | ਸਗੋਂ ਸਿੱਖ ਕੌਮ ਇਨ੍ਹਾਂ ਦਿਨਾਂ ਨੂੰ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਵਜੋਂ ਮਨਾਈ ਗਈ | ਉਕਤ ਪ੍ਰਗਟਾਵਾ ਬੀਤੀ ਰਾਤ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਕਿਲ੍ਹ ਾ ਅਨੰਦਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਦੀ ਰਾਤ ਦੀ ਯਾਦ ਨੂੰ ਤਾਜ਼ਾ ਕਰਵਾੳਾੁਦਿਆਂ ਕਰਵਾਏ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ | ਉਨ ਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਿੱਖਾਂ ਦੇ ਮਸਲਿਆਂ 'ਚ ਬੇਲੋੜੀ ਦਖਲਅੰਦਾਜੀ ਕਰਨੀ ਬੰਦ ਕਰੇ |
ਇਸ ਮੌਕੇ ਸੰਗਤ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ, ਕਾਰ ਸੇਵਾ ਕਿਲ੍ਹ ਾ ਅਨੰਦਗੜ ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਮੈਂਬਰ ਦਿਲਜੀਤ ਸਿੰਘ ਭਿੰਡਰ, ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ, ਬਿਜਲੀ ਬੋਰਡ ਦੇ ਸਾਬਕਾ ਚੀਫ ਇੰਜੀਨੀਅਰ ਦਵਿੰਦਰ ਸਿੰਘ, ਬਾਬਾ ਪ੍ਰੇਮ ਸਿੰਘ ਭੱਲੜੀ, ਬਾਬਾ ਜਰਨੈਲ ਸਿੰਘ ਆਦਿ ਸਮੇਤ ਬਹੁਤ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਏ. ਡੀ. ਸੀ. ਵਲੋਂ ਲੋੜਵੰਦ ਬੱਚਿਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਜਨਾ ਤਿਆਰ ਅਗਲੀ ਖ਼ਬਰ ਅਧਿਆਪਕਾਂ ਦਾ ਬਲਾਕ ਪੱਧਰੀ ਬਚਾਓ ਤੇ ਸੁਰੱਖਿਆ ਸੰਬੰਧੀ ਲਗਾਇਆ ਇਕ ਰੋਜ਼ਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।