19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਘਰੇਲੂ ਗੈਸ ਦੀ ਕੋਈ ਕਮੀ ਨਹੀਂ, ਸਪਲਾਈ ਆਮ ਵਾਂਗ ਜਾਰੀ-ਐਡਵੋਕੇਟ ਢਿੱਲੋਂ

ਅਜੀਤ ਡੈਸਕ 24-12-2025
ਸ੍ਰੀ ਅਨੰਦਪੁਰ ਸਾਹਿਬ, 23 ਦਸੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਘਰੇਲੂ ਗੈੱਸ ਏਜੰਸੀ ਦੇ ਮਾਲਕ ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਹੈ ਕਿ ਇਲਾਕੇ 'ਚ ਘਰੇਲੂ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਗੈਸ ਦੀ ਸਪਲਾਈ ਆਮ ਵਾਂਗ ਸੁਚਾਰੂ ਤਰੀਕੇ ਨਾਲ ਜਾਰੀ ਹੈ | ਉਨ੍ਹਾਂ ਦੱਸਿਆ ਕਿ ਬਠਿੰਡਾ ਰਿਫਾਇਨਰੀ 'ਚ ਜ਼ਰੂਰੀ ਰੱਖ-ਰਖਾਅ ਕਾਰਨ ਕੁੱਝ ਦਿਨਾਂ ਲਈ ਗੈੱਸ ਦੀ ਸਪਲਾਈ 'ਚ ਹਲਕੀ ਕਮੀ ਆਈ ਸੀ, ਪਰ ਉਸ ਦੌਰਾਨ ਵੀ ਵਧੀਆ ਵੰਡ ਪ੍ਰਣਾਲੀ ਅਤੇ ਲੋਕਾਂ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਕਿਸੇ ਵੀ ਕਿਸਮ ਦੀ ਵੱਡੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ | ਐਡਵੋਕੇਟ ਢਿੱਲੋਂ ਨੇ ਕਿਹਾ ਕਿ ਗੈਸ ਏਜੰਸੀ ਵਲੋਂ ਸਪਲਾਈ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ ਗਿਆ, ਜਿਸ ਕਾਰਨ ਹਰ ਖਪਤਕਾਰ ਤੱਕ ਗੈਸ ਪਹੁੰਚਦੀ ਰਹੀ | ਉਨ੍ਹਾਂ ਲੋਕਾਂ ਵਲੋਂ ਦਿਖਾਏ ਗਏ ਧੀਰਜ ਅਤੇ ਸਹਿਯੋਗ ਦੀ ਭਰਪੂਰ ਸ਼ਲਾਘਾ ਕਰਦਿਆਂ ਧੰਨਵਾਦ ਵੀ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਖਪਤਕਾਰਾਂ ਦੀ ਸਮਝਦਾਰੀ ਅਤੇ ਸਹਿਯੋਗ ਨਾਲ ਹੀ ਇਹ ਸੰਭਵ ਹੋ ਸਕਿਆ ਕਿ ਸਪਲਾਈ 'ਚ ਆਈ ਅਸਥਾਈ ਕਮੀ ਦਾ ਪ੍ਰਭਾਵ ਘੱਟ ਤੋਂ ਘੱਟ ਰਿਹਾ | ਉਨ੍ਹਾਂ ਦੱਸਿਆ ਕਿ ਹੁਣ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਆਮ ਹੋ ਚੁੱਕੀ ਹੈ ਅਤੇ ਖਪਤਕਾਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਗੈਸ ਦੀ ਸਹੂਲਤ ਮਿਲ ਰਹੀ ਹੈ | ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ ਨੇ ਗੈਸ ਏਜੰਸੀ ਵਲੋਂ ਬਿਹਤਰ ਸੇਵਾ ਦੇਣ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਭਵਿੱਖ 'ਚ ਵੀ ਖਪਤਕਾਰਾਂ ਦੀ ਸੁਵਿਧਾ ਨੂੰ ਪਹਿਲ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਪੈਨਸ਼ਨਰ ਖ਼ਜ਼ਾਨਾ ਦਫ਼ਤਰਾਂ ਤੋਂ ਤੁਰੰਤ ਕਰਵਾਉਣ ਈ-ਕੇ ਵਾਈ. ਸੀ.-ਖ਼ਜ਼ਾਨਾ ਅਫ਼ਸਰ ਅਗਲੀ ਖ਼ਬਰ ਮੋਹਾਲੀ ਰੈਲੀ 'ਚ ਮਿਡ-ਡੇਅ ਮੀਲ, ਸਫ਼ਾਈ ਸੇਵਕ ਅਤੇ ਚੌਕੀਦਾਰ ਹੋਣਗੇ ਸ਼ਾਮਿਲ -ਜਸਵੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।