18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰਦੁਆਰਾ ਸ੍ਰੀ ਅਟਕ ਸਾਹਿਬ ਸਹੇੜੀ ਵਿਖੇ 'ਸਫਰ-ਏ-ਸ਼ਹਾਦਤ' ਕਾਫ਼ਲਾ ਪੁੱਜਣ 'ਤੇ ਧਾਰਮਿਕ ਸਮਾਗਮ

ਅਜੀਤ ਡੈਸਕ 24-12-2025
ਮੋਰਿੰਡਾ, 23 ਦਸੰਬਰ (ਤਰਲੋਚਨ ਸਿੰਘ ਕੰਗ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 'ਸਫਰ-ਏ-ਸ਼ਹਾਦਤ' ਕਾਫ਼ਲੇ ਦੇ ਗੁਰਦੁਆਰਾ ਅਟਕ ਸਾਹਿਬ ਸਹੇੜੀ ਪੁੱਜਣ 'ਤੇ ਧਾਰਮਿਕ ਸਮਾਗਮ ਕਰਵਾਏ ਗਏ | ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਜੀ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਢਾਡੀ, ਕਵੀਸ਼ਰ, ਰਾਗੀ ਅਤੇ ਕੀਰਤਨੀ ਜਥਿਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਵੱਡੀ ਮਿਸਾਲ ਦੁਨੀਆ ਭਰ ਵਿਚ ਕਿਤੇ ਵੀ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਕੌਮਾਂ ਦੀ ਹੋਂਦ ਖ਼ਤਰੇ ਵਿਚ ਆ ਜਾਂਦੀ ਹੈ | ਉਨ੍ਹਾਂ ਕੇਂਦਰ ਸਰਕਾਰ ਵਲੋਂ 'ਵੀਰ ਬਾਲ ਦਿਵਸ' ਦੇ ਨਾਂਅ 'ਤੇ ਇਤਰਾਜ਼ ਜ਼ਾਹਿਰ ਕਰਦਿਆਂ ਕਿਹਾ ਕਿ 'ਵੀਰ ਬਾਲ ਦਿਵਸ' ਦੀ ਥਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਿਆ ਜਾਣਾ ਚਾਹੀਦਾ ਹੈ | ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਗਊ ਟੈਕਸ ਲੈਂਦੀ ਹੈ ਤਾਂ ਅਵਾਰਾ ਗਾਵਾਂ ਤੇ ਪਸ਼ੂਆਂ ਦੀ ਸਾਂਭ-ਸੰਭਾਲ ਦਾ ਉਚੇਚਾ ਪ੍ਰਬੰਧ ਕਰੇ - ਕੁਲਦੀਪ ਸਿੰਘ ਦਿ... ਅਗਲੀ ਖ਼ਬਰ ਟ੍ਰੈਫ਼ਿਕ ਇੰਚਾਰਜ ਏ.ਐਸ.ਆਈ. ਜਸਪਾਲ ਸਿੰਘ ਨੂੰ ਜ਼ਿਲ੍ਹਾ ਪੁਲਿਸ ਮੁਖੀ ਨੇ ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਨਾਲ ਨਿਵਾਜਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।