17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਸਜਾਇਆ

ਅਜੀਤ ਡੈਸਕ 24-12-2025
ਸ੍ਰੀ ਅਨੰਦਪੁਰ ਸਾਹਿਬ, 23 ਦਸੰਬਰ (ਕਰਨੈਲ ਸਿੰਘ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦੀ ਪੰਦ੍ਹਰਵਾੜੇ ਦੇ ਸੰਬੰਧ 'ਚ ਗੁਰਮਤਿ ਚੇਤਨਾ ਮਾਰਚ ਕੱਢਿਆ | ਸ਼੍ਰੋਮਣੀ ਗੁੁੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੇਟੋਰੇਟ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕਰਨ ਅਤੇ ਸ਼ਬਦ ਕੀਰਤਨ ਤੋਂ ਬਾਅਦ ਗੁਰਮਤਿ ਚੇਤਨਾ ਮਾਰਚ ਦੀ ਆਰੰਭਤਾ ਕੀਤੀ ਗਈ | ਗੁਰਮਤਿ ਚੇਤਨਾ ਮਾਰਚ 'ਚ ਸਭ ਤੋਂ ਪਹਿਲਾਂ ਨਿਸ਼ਾਨਚੀ ਸਿੰਘ, ਖ਼ਾਲਸਾਈ ਬਾਣੇ ਵਿਚ ਛੋਟੇ-ਛੋਟੇ ਬੱਚੇ, ਜਿਨ੍ਹ ਾਂ ਦੇ ਹੱਥਾਂ 'ਚ ਕੇਸਰੀ ਝੰਡੀਆਂ ਸਨ, ਦੇ ਪਿੱਛੇ ਚੱਲ ਰਹੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਨਿੱਕੀਆਂ ਜਿੰਦਾਂ ਵੱਡੇ ਸਾਕੇ ਦੇ ਬੋਲ ਗੂੰਜ ਰਹੇ ਸਨ | ਇਹ ਗੁਰਮਤਿ ਚੇਤਨਾ ਮਾਰਚ ਸਕੂਲ ਤੋਂ ਆਰੰਭ ਹੋ ਕੇ ਗੁਰਦੁਆਰਾ ਕਿਲ੍ਹ ਾ ਅਨੰਦਗੜ੍ਹ ਸਾਹਿਬ, ਗੁਰਦੁਆਰਾ ਸ਼ਹੀਦੀ ਬਾਗ, ਭਗਤ ਰਵੀਦਾਸ ਚੌਂਕ, ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ | ਜਿੱਥੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਸਮਾਪਤੀ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਗੁਰਮਤਿ ਚੇਤਨਾ ਮਾਰਚ ਸੰਪੂਰਨ ਹੋਇਆ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਮੂਹ ਵਿਦਿਆਰਥੀਆਂ ਨੂੰ ਲੰਗਰ ਛਕਾਇਆ ਗਿਆ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ | ਪਿ੍ੰਸੀਪਲ ਸਤਨਾਮ ਸਿੰਘ ਨੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਰਿਵਾਰ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ ਸਕੂਲ ਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨੂੰ ਪੜ੍ਹ ਨ ਅਤੇ ਗੁਰੂ ਸਾਹਿਬ ਦੇ ਪਾਏ ਪੂਰਨਿਆਂ ਉਪਰ ਚੱਲਣ ਦੀ ਪ੍ਰੇਰਨਾ ਦਿੱਤੀ | ਗੁਰਮਤਿ ਚੇਤਨਾ ਮਾਰਚ 'ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਆਦਿ ਉਚੇਚੇ ਤੌਰ 'ਤੇ ਸ਼ਾਮਿਲ ਹੋਏ |
ਪਿਛਲੀ ਖ਼ਬਰ ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਰੀਲ ਮੇਕਿੰਗ ਮੁਕਾਬਲਿਆਂ 'ਚ ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਰਹੇ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।