17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਹੋਈ

ਅਜੀਤ ਡੈਸਕ 24-12-2025
ਸ੍ਰੀ ਅਨੰਦਪੁਰ ਸਾਹਿਬ, 23 ਦਸੰਬਰ (ਕਰਨੈਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਇਕਾਈ ਰੂਪਨਗਰ ਦੀ ਮੀਟਿੰਗ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਭੰਗਲ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੀ ਜਨਤਾ ਦੇ ਹਿਤਾਂ ਨੂੰ ਛਿੱਕੇ ਟੰਗ ਕੇ ਕਾਰਪੋਰੇਟ ਘਰਾਨਿਆਂ ਦੇ ਪੱਖ 'ਚ ਨਿੱਤ ਦਿਨ ਫ਼ੈਸਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਮਗਨਰੇਗਾ ਕਾਨੂੰਨ ਨੂੰ ਰੱਦ ਕਰਕੇ ਨਵੀਂ ਵੀ ਬੀ ਜੀ-ਰਾਮ-ਜੀ ਦਾ ਜੋ ਕਾਨੂੰਨ ਪਾਸ ਕੀਤਾ ਹੈ ਇਹ ਪੇਂਡੂ ਗ਼ਰੀਬ ਮਜ਼ਦੂਰਾਂ 'ਤੇ ਵੱਡਾ ਹਮਲਾ ਹੈ | ਉਨ੍ਹਾਂ ਦੀ ਰੋਟੀ ਰੋਜ਼ੀ ਖੁੱਸ ਜਾਵੇਗੀ | ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ 2025 ਨੂੰ ਰੱਦ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 16 ਜਨਵਰੀ ਨੂੰ ਐੱਸ. ਸੀ. ਦਫ਼ਤਰਾਂ ਅੱਗੇ ਦੇਸ਼ ਪੱਧਰ 'ਤੇ ਧਰਨੇ ਮਾਰੇ ਜਾ ਰਹੇ ਹਨ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ 28 ਦਸੰਬਰ ਤੋਂ ਚਾਰ ਜਨਵਰੀ ਤੱਕ ਪਿੰਡਾਂ 'ਚ ਜਨਤਕ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਬਿਜਲੀ ਸੋਧ ਬਿੱਲ ਤੋਂ ਇਲਾਵਾ ਮਗਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਬੀਜ ਬਿੱਲ 2025 ਨੂੰ ਰੱਦ ਕੀਤਾ ਜਾਵੇ | ਇਸ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਮਾਵੀ, ਪਵਨ ਕੁਮਾਰ ਚੱਕ ਕਰਮਾਂ, ਰਾਮਪਾਲ ਸਿੰਘ ਭਲਾਣ, ਬਜਿੰਦਰ ਪੰਡਿਤ, ਮਹਿੰਦਰ ਸਿੰਘ ਸੰਗਤਪੁਰ, ਤੇਲੂ ਰਾਮ, ਅਮਰਜੀਤ ਸਿੰਘ ਚੱਕ ਹੋਲਗੜ, ਸੋਮ ਸਿੰਘ ਕਰਤਾਰਪੁਰ, ਰਾਮ ਸਿੰਘ ਲਸਾੜੀ, ਗੁਰਨਾਮ ਸਿੰਘ ਧਾਰਨੀ ਬੜਾ ਪਿੰਡ, ਅਮਰ ਸਿੰਘ ਬੜਾ ਪਿੰਡ, ਬਲਵੀਰ ਸਿੰਘ ਸੰਗਤਪੁਰ, ਤਿਲਕ ਰਾਜ, ਜਗੀਰ ਸਿੰਘ ਰੌਲ਼ੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 3 ਦਿਨਾ ਖ਼ੂਨਦਾਨ ਕੈਂਪ ਦੌਰਾਨ 133 ਯੂਨਿਟ ਖ਼ੂਨ ਇਕੱਤਰ ਅਗਲੀ ਖ਼ਬਰ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।