17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਿਹਤ ਵਿਭਾਗ ਵਲੋਂ ਸ਼ਹੀਦੀ ਜੋੜ ਮੇਲ ਦੌਰਾਨ ਲਗਾਇਆ 3 ਦਿਨਾਂ ਮੈਡੀਕਲ ਕੈਂਪ

ਅਜੀਤ ਡੈਸਕ 24-12-2025
ਸ੍ਰੀ ਚਮਕੌਰ ਸਾਹਿਬ, 23 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ 20 ਦਸੰਬਰ ਤੋਂ 22 ਦਸੰਬਰ ਤੱਕ ਤਿੰਨ ਦਿਨਾਂ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ ਹੈ | ਇਸ ਮੌਕੇ ਡਾ. ਗੋਬਿੰਦ ਟੰਡਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤਿੰਨ ਦਿਨਾਂ ਦੇ ਮੈਡੀਕਲ ਕੈਂਪ ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀ ਸੰਗਤ ਤੇ ਆਮ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਕੈਂਪ 'ਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਹਰਵਿੰਦਰ ਸਿੰਘ ਬੀ. ਈ. ਈ ਨੇ ਦੱਸਿਆ ਕਿਹਾ ਕਿ ਇਹ ਮੈਡੀਕਲ ਕੈਂਪ ਦੌਰਾਨ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ | ਇਸ ਮੌਕੇ ਸੀ. ਐਚ. ਓ. ਗੁਰਜੀਤ ਕੌਰ, ਵਰਿੰਦਰਜੀਤ ਕੌਰ, ਨਾਗਰ ਸਿੰਘ, ਪਰਮਜੀਤ ਸਿੰਘ ਡਹਿਰ, ਕੁਲਵੀਰ ਸਿੰਘ, ਲਖਵੀਰ ਸਿੰਘ, ਅਮਰੀਕ ਸਿੰਘ ਤੇ ਸਾਹਿਬਜੋਤ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਦੀਪ ਸਿੰਘ ਘਨੌਲੀ ਦੀ ਮਿ੍ਤਕ ਦੇਹ ਖੋਜ ਕਾਰਜਾਂ ਲਈ ਪੀ. ਜੀ. ਆਈ. ਨੂੰ ਭੇਟ <br/> ਅਗਲੀ ਖ਼ਬਰ ਬੇਲਾ ਕਾਲਜ ਦੇ ਕਬੱਡੀ ਖਿਡਾਰੀਆਂ ਨੇ ਨਿਊਜ਼ੀਲੈਂਡ 'ਚ ਦਿਖਾਇਆ ਆਪਣਾ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।