15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 24-12-2025
ਮੋਰਿੰਡਾ, 23 ਦਸੰਬਰ (ਤਰਲੋਚਨ ਸਿੰਘ ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਚਾਰੇ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਤੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਮਹਾਨ ਇਤਿਹਾਸ ਨਾਲ ਜੋੜਨਾ ਸੀ | ਇਸ ਸੰਬੰਧੀ ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਜੂਨੀਅਰ ਤੇ ਸੀਨੀਅਰ ਵਿੰਗ ਵਲੋਂ ਸਕੂਲ ਮੈਨੇਜਮੈਂਟ, ਨਿਰਦੇਸ਼ਕ, ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ, ਕੁਰਬਾਨੀ ਸੰਬੰਧੀ ਕਵੀਸ਼ਰੀ, ਪ੍ਰੇਰਕ ਭਾਸ਼ਨ ਤੇ ਗਿਆਨ ਪੂਰਵਕ ਮੁਕਾਬਲੇ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਨਾਲ-ਨਾਲ ਪੰਜ ਪਿਆਰਿਆਂ ਤੇ ਪੰਜ ਤਖ਼ਤਾਂ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਤੇ ਸ਼ਹਾਦਤ ਨਾਲ ਸੰਬੰਧਿਤ ਇਕ ਫ਼ਿਲਮ ਵੀ ਵਿਖਾਈ ਗਈ | ਸਕੂਲ ਦੇ ਨਿਰਦੇਸ਼ਕ ਯੂ. ਐੱਸ. ਢਿੱਲੋਂ ਨੇ ਵਿਦਿਆਰਥੀਆਂ ਨੂੰ ਆਪਣੇ ਮਹਾਨ ਸਭਿਆਚਾਰਕ ਤੇ ਧਾਰਮਿਕ ਵਿਰਾਸਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਸਮਾਗਮ ਦੌਰਾਨ ਲਗਾਇਆ 3 ਦਿਨਾਂ ਹੋਮਿਓਪੈਥਿਕ ਮੈਡੀਕਲ ਕੈਂਪ ਅਗਲੀ ਖ਼ਬਰ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਿਸਾਣਾ ਸਕੂਲ ਝਾਂਡੀਆਂ ਕਲਾਂ ਦੀਆਂ ਦੋ ਅਧਿਆਪਕਾਵਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।