15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਖ਼ਾਲਸਾ ਸਕੂਲ ਦੇ ਖੇਡ ਮੇਲੇ ਦੌਰਾਨ ਵਾਲੀਬਾਲ ਤੇ ਕਬੱਡੀ ਦੇ ਕਰਵਾਏ ਫਾਈਨਲ ਮੁਕਾਬਲੇ

ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਫਾਈਨਲ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਣ ਮੌਕੇ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 24-12-2025
ਸ੍ਰੀ ਚਮਕੌਰ ਸਾਹਿਬ, 23 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਚੱਲ ਰਹੇ ਸਾਲਾਨਾ ਸ਼ਹੀਦੀ ਟੂਰਨਾਮੈਂਟ ਦੇ ਚੌਥੇ ਦਿਨ ਕਬੱਡੀ ਤੇ ਵਾਲੀਬਾਲ ਦੇ ਫਾਈਨਲ ਮੁਕਾਬਲੇ ਕਰਵਾਏ ਗਏ | ਟੂਰਨਾਮੈਂਟ 'ਚ ਕਬੱਡੀ ਦੇ ਫਾਈਨਲ ਮੁਕਾਬਲੇ ਦਾ ਉਦਘਾਟਨ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਮਹਿਮਾਨ ਜਸਪਾਲ ਸਿੰਘ ਦਿਓਲ ਤੇ ਉਨ੍ਹਾਂ ਦੇ ਪੁੱਤਰ ਅਮਿ੍ਤ ਦਿਓਲ ਨੇ ਕੀਤਾ | ਵਾਲੀਬਾਲ ਮੁਕਾਬਲੇ 'ਚ ਬਾਬਾ ਜੋਰਾਵਰ ਸਿੰਘ ਹਾਊਸ ਨੇ ਪਹਿਲਾ, 35 ਕਿੱਲੋ ਕਬੱਡੀ 'ਚ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ, 42 ਕਿੱਲੋ ਕਬੱਡੀ 'ਚ ਬਾਬਾ ਫਤਿਹ ਸਿੰਘ ਹਾਊਸ ਨੇ ਪਹਿਲਾ, 52 ਕਿੱਲੋ ਕਬੱਡੀ ਵਿਚ ਬਾਬਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਦੌਰਾਨ ਪੰਜਾਬ ਰਾਜ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸਕੂਲ ਦੀਆਂ ਕਬੱਡੀ ਖਿਡਾਰਨਾਂ ਦਾ ਸ਼ੋਅ ਮੈਚ ਵੀ ਕਰਵਾਇਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਕਿਰਨਜੋਤ ਕੌਰ ਮਾਂਗਟ ਨੇ ਦੱਸਿਆ ਕਿ ਭਲਕੇ ਟੂਰਨਾਮੈਂਟ ਦੀ ਸਮਾਪਤੀ ਮੌਕੇ ਮੁੱਖ ਮਹਿਮਾਨ ਵਜੋਂ ਰਵੀਇੰਦਰ ਸਿੰਘ ਦੁੱਮਣਾ (ਸਾਬਕਾ ਸਪੀਕਰ ਵਿਧਾਨ ਸਭਾ) ਸ਼ਮੂਲੀਅਤ ਕਰਨਗੇ ਤੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ |

ਪਿਛਲੀ ਖ਼ਬਰ ਕਿਸਾਣਾ ਸਕੂਲ ਝਾਂਡੀਆਂ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਸਮਾਗਮ ਦੌਰਾਨ ਲਗਾਇਆ 3 ਦਿਨਾਂ ਹੋਮਿਓਪੈਥਿਕ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।