15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਤਰਕਸ਼ੀਲਾਂ ਵਲੋਂ ਸਾਹਿਤਕ ਵੈਨ ਰਾਹੀਂ ਅੰਧ ਵਿਸ਼ਵਾਸਾਂ ਵਿਰੁੱਧ ਕੀਤਾ ਜਾਗਰੂਕ

ਅਜੀਤ ਡੈਸਕ 24-12-2025
ਨੰੰਗਲ, 23 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਲੋਕਾਂ 'ਚ ਤਰਕਸ਼ੀਲ ਸੋਚ ਨੂੰ ਫੈਲਾਉਣ ਲਈ ਚਲਾਈ ਜਾ ਰਹੀ ਤਰਕਸ਼ੀਲ ਸਾਹਿਤ ਵੈਨ ਰਾਹੀਂ ਲੋਕਾਂ ਨੂੰ ਅੰਧਵਿਸ਼ਵਾਸ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਇਸ ਸਾਹਿਤ ਵੈਨ ਵਲੋਂ ਆਈ. ਟੀ. ਆਈ. ਨੰਗਲ ਵਿਖੇ ਸਿੱਖਿਆਰਥੀਆਂ ਨੂੰ ਅਜੋਕੇ ਤੇਜ਼ ਰਫਤਾਰ ਯੁੱਗ ਅੰਦਰ ਫਲ ਫੁੱਲ ਰਹੇ ਅੰਧਵਿਸ਼ਵਾਸ ਵਿਰੁੱਧ ਜਾਗਰੂਕ ਕੀਤਾ ਗਿਆ | ਤਕਰਸ਼ੀਲ ਸੁਸਾਇਟੀ ਨੰਗਲ ਦੀ ਅਗਵਾਈ ਆਈ. ਟੀ. ਆਈ. ਨੰਗਲ ਵਿਖੇ ਪਹੁੰਚੀ ਇਸ ਸਾਹਿਤ ਵੈਨ ਵਲੋਂ ਅਹਿਮ ਭੂਮਿਕਾ ਨਿਭਾਈ ਗਈ | ਇਸ ਮੌਕੇ ਇਕਾਈ ਮੁਖੀ ਹਰਨੇਕ ਸਿੰਘ ਨੇ ਦੱਸਿਆ ਕਿ ਇਹ ਸਾਹਿਤ ਵੈਨ ਇਕ ਚੱਲਦੀ-ਫਿਰਦੀ ਲਾਇਬ੍ਰੇਰੀ ਵਜੋਂ ਕੰਮ ਕਰ ਰਹੀ ਹੈ, ਜਿਸ ਰਾਹੀਂ ਤਰਕਸ਼ੀਲ ਸਾਹਿਤ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ | ਸਾਹਿਤ ਵੈਨ ਵਲੋਂ ਵੱਖ ਵੱਖ ਸਕੂਲਾਂ ਤੇ ਕਾਲਜਾਂ 'ਚ ਕਿਤਾਬਾਂ ਦੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਸਾਹਿਤ ਵੈਨ ਤਰਕਸ਼ੀਲ ਭਵਨ ਬਰਨਾਲਾ ਤੋਂ ਜ਼ੋਨ ਚੰਡੀਗੜ੍ਹ ਦੀਆਂ ਇਕਾਈਆਂ ਲਈ ਪੰਦਰਾਂ ਦਿਨਾਂ ਦੇ ਪ੍ਰਚਾਰਕ ਦੌਰੇ 'ਤੇ ਆਈ ਹੈ | ਸਿੱਖਿਆਰਥੀਆਂ ਤੇ ਸਟਾਫ਼ ਮੈਂਬਰਾਂ ਵਲੋਂ ਤਰਕਸ਼ੀਲ ਸਾਹਿਤ ਖਰੀਦਣ ਲਈ ਭਰਪੂਰ ਤੇ ਉਸਾਰੂ ਹੁੰਗਾਰਾ ਮਿਲਿਆ | ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਇਹ ਉਪਰਾਲਾ ਲੋਕਾਂ 'ਚ ਵਿਗਿਆਨਕ ਤੇ ਤਰਕਸ਼ੀਲ ਸੋਚ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਗਿਆਨਿਕ ਸੋਚ ਅਪਣਾਉਣ ਅਤੇ ਅਖੌਤੀ ਬਾਬਿਆਂ ਦੇ ਬਹਿਕਾਵੇ 'ਚ ਆ ਕੇ ਆਪਣਾ ਸਮਾਂ ਅਤੇ ਪੈਸਾ ਬਰਬਾਦ ਨਾ ਕਰਨ | ਇਸ ਮੌਕੇ ਸੰਸਥਾਂ ਦੇ ਪਿ੍ੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਤਰਕਸ਼ੀਲ ਸੁਸਾਇਟੀ ਵਲੋਂ ਅੰਧ ਵਿਸ਼ਵਾਸ਼ਾ ਵਿਰੁੱਧ ਸ਼ੁਰੂ ਕੀਤੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਤਰਕਸ਼ੀਲ ਸਾਹਿਤ ਪੜ੍ਹਨ ਤੇ ਅੰਧਵਿਸ਼ਵਾਸ ਵਿਰੁੱਧ ਲੋਕ ਲਹਿਰ ਸ਼ੁਰੂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪਾਲੀ ਪੇਂਟਰ, ਗੁਰਜਿੰਦਰ ਸਿੰਘ ਛੋਕਰ, ਜਸਮੇਰ ਸਿੰਘ, ਬਹਾਦਰ ਸਿੰਘ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ਼ ਅਤੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਚੋਣ ਸਾਖਰਤਾ ਕਲੱਬਾਂ ਦਾ ਗਠਨ ਕਰਕੇ ਸਵੀਪ ਮੁਹਿੰਮ ਤਹਿਤ ਕੀਤੀਆਂ ਜਾਣ ਗਤੀਵਿਧੀਆਂ-ਜਸਪ੍ਰੀਤ ਸਿੰਘ ਪੀ. ਸੀ. ਐਸ. ਅਗਲੀ ਖ਼ਬਰ ਮੋਰਿੰਡਾ ਇਲਾਕੇ 'ਚ ਯੂਰੀਏ ਦੀ ਘਾਟ, ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।