15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਚੋਣ ਸਾਖਰਤਾ ਕਲੱਬਾਂ ਦਾ ਗਠਨ ਕਰਕੇ ਸਵੀਪ ਮੁਹਿੰਮ ਤਹਿਤ ਕੀਤੀਆਂ ਜਾਣ ਗਤੀਵਿਧੀਆਂ-ਜਸਪ੍ਰੀਤ ਸਿੰਘ ਪੀ. ਸੀ. ਐਸ.

ਅਜੀਤ ਡੈਸਕ 24-12-2025
ਸ੍ਰੀ ਅਨੰਦਪੁਰ ਸਾਹਿਬ, 23 ਦਸੰਬਰ (ਕਰਨੈਲ ਸਿੰਘ)-ਮੁੱਖ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿੱਦਿਅਕ ਸੰਸਥਾਵਾਂ 'ਚ ਚੋਣ ਸਾਖਰਤਾ ਕਲੱਬਾਂ ਦੇ ਪੁਨਰ ਗਠਨ ਸੰਬੰਧੀ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਵਿਖੇ ਮੀਟਿੰਗ ਹਾਲ 'ਚ ਉਪ ਮੰਡਲ ਮੈਜਿਸਟਰੇਟ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 049-ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ 'ਚ ਸਮੂਹ ਸੀਨੀਅਰ ਸੈਕੰਡਰੀ ਸਕੂਲ, ਹਾਈ ਸਕੂਲ, ਆਈ. ਟੀ. ਆਈਜ਼ ਤੇ ਕਾਲਜਾਂ ਦੇ ਪਿ੍ੰਸੀਪਲ ਸਾਹਿਬਾਨ ਵਲੋਂ ਭਾਗ ਲਿਆ | ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੇ ਕਿਹਾ ਕਿ ਉਹ ਆਪਣੀ-ਆਪਣੀ ਵਿੱਦਿਅਕ ਸੰਸਥਾ 'ਚ ਚੱਲ ਰਹੇ ਚੋਣ ਸਾਖਰਤਾ ਕਲੱਬਾਂ ਦਾ ਪੁਨਰਗਠਨ ਕਰਨ ਤੇ ਹਫਤਾਵਾਰੀ ਵਿਸ਼ੇਸ਼ ਸਵੀਪ ਗਤੀਵਿਧੀਆਂ ਕਰਵਾ ਕੇ ਉਨ੍ਹਾਂ ਨੂੰ ਸੰਸਥਾ ਦੇ ਬਣਾਏ ਗਏ ਸਾਖਰਤਾ ਕਲੱਬ ਦੇ ਪੇਜ 'ਤੇ ਅਪਲੋਡ ਕਰਨਾ ਯਕੀਨੀ ਬਣਾਉਣ | ਇਸ ਤੋਂ ਇਲਾਵਾ ਉਨ ਾਂ ਇਹ ਵੀ ਹਦਾਇਤ ਕੀਤੀ ਕਿ ਵਿੱਦਿਅਕ ਸੰਸਥਾ 'ਚ ਜੋ ਵੀ ਵਿਦਿਆਰਥੀ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਉਨ੍ਹਾਂ ਨੂੰ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ ਅਤੇ ਭਵਿੱਖ 'ਚ 18 ਸਾਲ ਦੀ ਉਮਰ ਪੂਰੀ ਹੋਣ ਵਾਲੇ ਵਿਦਿਆਰਥੀਆਂ ਨੂੰ ਵੀ ਭਵਿੱਖੀ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ | ਇਸ ਮੌਕੇ ਵਧੀਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ ਤਹਿਸੀਲਦਾਰ ਵਿਨੋਦ ਕੁਮਾਰ, ਸਵੀਪ ਨੋਡਲ ਅਫ਼ਸਰ ਰਣਜੀਤ ਸਿੰਘ, ਐਨ. ਸੀ. ਸੀ. ਅਫ਼ਸਰ ਤੇ ਜਤਿੰਦਰ ਸਿੰਘ ਚੋਣ ਇੰਚਾਰਜ ਹਾਜ਼ਰ ਸਨ |
ਪਿਛਲੀ ਖ਼ਬਰ ਹਰਨੇਕ ਸਿੰਘ ਨੇਕਾ ਮੈਰੀਪੁਰ ਨੂੰ ਸਦਮਾ ਪਿਤਾ ਦਾ ਦਿਹਾਂਤ ਅਗਲੀ ਖ਼ਬਰ ਤਰਕਸ਼ੀਲਾਂ ਵਲੋਂ ਸਾਹਿਤਕ ਵੈਨ ਰਾਹੀਂ ਅੰਧ ਵਿਸ਼ਵਾਸਾਂ ਵਿਰੁੱਧ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।