12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਧੁੰਦ ਦੇ ਮੌਸਮ ਦੇ ਚਲਦਿਆਂ ਵਾਹਨਾਂ 'ਤੇ ਲਗਾਏ ਰਿਫਲੈਕਟਰ <br/>

ਬੱਸ ਦੇ ਪਿੱਛੇ ਰਿਫਲੈਕਟਰ ਟੇਪ ਲਗਾਉਂਦੇ ਹੋਏ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਦਲੀਪ ਸਿੰਘ | ਤਸਵੀਰ : ਰਾਜਬੀਰ ਸਿੰਘ <br/> 31-12-2025
ਲਾਲੜੂ, 30 ਦਸੰਬਰ (ਰਾਜਬੀਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਪੁਲਿਸ ਹੰਡੇਸਰਾ ਵਲੋਂ ਅੱਜ ਵਾਹਨਾਂ 'ਤੇ ਰਿਫਲੈਕਟਰ ਟੇਪ ਲਗਾਈ ਗਈ | ਟ੍ਰੈਫ਼ਿਕ ਪੁਲਿਸ ਹੰਡੇਸਰਾ ਦੇ ਇੰਚਾਰਜ ਏ. ਐਸ. ਆਈ. ਦਲੀਪ ਸਿੰਘ ਨੇ ਦੱਸਿਆ ਕਿ ਸਰਦੀ ਦੇ ਮੌਸਮ 'ਚ ਪੈ ਰਹੀ ਧੁੰਦ ਨੂੰ ਦੇਖਦਿਆਂ ਵਾਹਨਾਂ 'ਤੇ ਰਿਫ਼ਲੈਕਟਰ ਟੇਪ ਲਗਾਈ ਗਈ | ਉਨ੍ਹਾਂ ਵਾਹਨ ਚਾਲਕਾਂ ਨੂੰ ਵਾਹਨ ਹੌਲੀ ਚਲਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਧੁੰਦ ਦਾ ਮੌਸਮ ਜਾਰੀ ਹੈ ਅਤੇ ਅਜਿਹੇ ਮੌਸਮ 'ਚ ਲੋਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣੀ ਚਾਹੀਦੀ ਹੈ ਅਤੇ ਫੋਗ ਲਾਈਟਾਂ ਤੇ ਇਸ਼ਾਰਿਆਂ ਦੀ ਵਰਤੋਂ ਕਰਨ ਸਮੇਤ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਸ ਮੌਕੇ ਟ੍ਰੈਫ਼ਿਕ ਪੁਲਿਸ ਨੇ ਟਰੈਕਟਰ-ਟਰਾਲੀਆਂ, ਆਟੋ ਰਿਕਸ਼ਾ, ਟਰੱਕਾਂ, ਟਿੱਪਰਾਂ ਅਤੇ ਰੇਹੜੀਆਂ ਨੂੰ ਰੋਕ ਕੇ ਉਨ੍ਹਾਂ 'ਤੇ ਰਿਫਲੈਕਟਰ ਟੇਪ ਲਗਾਈ ਤਾਂ ਜੋ ਹਾਦਸਿਆਂ ਨੂੰ ਘਟਾਇਆ ਜਾ ਸਕੇ | ਇਸ ਮੌਕੇ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ |

ਪਿਛਲੀ ਖ਼ਬਰ ਡੇਰਾਬੱਸੀ ਪ੍ਰਸ਼ਾਸਨ ਤੇ ਬਿਜਲੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਅਗਲੀ ਖ਼ਬਰ ਡੇਰਾਬੱਸੀ ਦੇ ਪਿੰਡ ਪੰਡਵਾਲਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।