12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਗਰ ਸੁਧਾਰ ਟਰੱਸਟ ਰੂਪਨਗਰ ਨੇ ਪਹਿਲਾ ਰਾਹਤ ਕੈਂਪ ਲਗਾਇਆ <br/>

ਕੈਂਪ ਦੌਰਾਨ ਲਾਭਪਾਤਰੀਆਂ ਨੂੰ ਦਸਤਾਵੇਜ਼ ਭੇਟ ਕਰ ਰਹੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ | <br/> 31-12-2025
ਰੂਪਨਗਰ, 30 ਦਸੰਬਰ (ਸਤਨਾਮ ਸਿੰਘ ਸੱਤੀ)-ਨਗਰ ਸੁਧਾਰ ਟਰੱਸਟ ਰੂਪਨਗਰ ਵਲੋਂ ਆਮ ਲੋਕਾਂ ਨੂੰ ਤੁਰੰਤ ਰਾਹਤ ਮੁਹੱਈਆ ਕਰਵਾਉਣ ਲਈ ਪਹਿਲਾ ਰਾਹਤ ਕੈਂਪ ਲਗਾਇਆ ਗਿਆ | ਇਹ ਕੈਂਪ ਟਰੱਸਟ ਦੇ ਦਫ਼ਤਰ ਵਿਚ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨਿਵਾਸੀਆਂ ਨੇ ਸ਼ਿਰਕਤ ਕੀਤੀ | ਰਾਹਤ ਕੈਂਪ ਦੌਰਾਨ ਲੋਕਾਂ ਦੀਆਂ ਬੀਤੇ ਲੰਬੇ ਸਮੇਂ ਤੋਂ ਪਈਆਂ ਅਰਜ਼ੀਆਂ ਤੇ ਮੌਕੇ 'ਤੇ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ | ਟਰੱਸਟ ਦੇ ਅਧਿਕਾਰੀਆਂ ਨੇ ਮਾਮਲਿਆਂ ਦੀ ਜਾਂਚ ਕਰਕੇ ਯੋਗ ਕੇਸਾਂ ਵਿਚ ਉਸੇ ਸਮੇਂ ਰਾਹਤ ਸਰਟੀਫਿਕੇਟ ਜਾਰੀ ਕੀਤੇ, ਜਿਸ ਨਾਲ ਲੋਕਾਂ ਵਿਚ ਖ਼ਾਸ ਤਸੱਲੀ ਵੇਖੀ ਗਈ | ਕੈਂਪ ਵਿਚ ਜਾਇਦਾਦ, ਪਲਾਟ ਅਲਾਟਮੈਂਟ, ਨਕਸ਼ਿਆਂ ਦੀ ਮਨਜ਼ੂਰੀ, ਫ਼ੀਸਾਂ, ਕਬਜ਼ਿਆਂ ਅਤੇ ਹੋਰ ਪ੍ਰਸ਼ਾਸਕੀ ਮਸਲਿਆਂ ਸਬੰਧੀ ਦਰਖ਼ਾਸਤਾਂ ਨੂੰ ਤਰਜੀਹ ਦੇ ਆਧਾਰ 'ਤੇ ਸੁਲਝਾਇਆ ਗਿਆ | ਇਸ ਮੌਕੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਸਪਸ਼ਟ ਹਦਾਇਤ ਹੈ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ 'ਤੇ ਹੀ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਇਹ ਸਿਰਫ਼ ਸ਼ੁਰੂਆਤ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਰਾਹਤ ਕੈਂਪ ਲਗਾਤਾਰ ਲਗਾਏ ਜਾਣਗੇ, ਤਾਂ ਜੋ ਲੋਕ-ਹਿਤ ਕਾਰਜਾਂ ਨੂੰ ਹੋਰ ਤੇਜ਼ੀ ਮਿਲ ਸਕੇ | ਕੈਂਪ ਵਿਚ ਸ਼ਾਮਿਲ ਨਿਵਾਸੀਆਂ ਨੇ ਨਗਰ ਸੁਧਾਰ ਟਰੱਸਟ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਪ੍ਰਸ਼ਾਸਨ ਤੇ ਆਮ ਲੋਕਾਂ ਵਿਚਕਾਰ ਭਰੋਸਾ ਮਜ਼ਬੂਤ ਹੁੰਦਾ ਹੈ | ਉਨ੍ਹਾਂ ਉਮੀਦ ਜਤਾਈ ਕਿ ਰੂਪਨਗਰ ਵਿਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਨੂੰ ਤੁਰੰਤ ਨਿਆਂ ਅਤੇ ਰਾਹਤ ਮਿਲਣ ਦੀ ਪ੍ਰਕਿਰਿਆ ਹੋਰ ਮਜ਼ਬੂਤ ਕੀਤੀ ਜਾਵੇਗੀ |

ਪਿਛਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਨੇ ਆਈ. ਆਈ. ਟੀ. ਰੋਪੜ ਵਿਖੇ ਸੈਮੀਨਾਰ 'ਚ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਸਦੀਵੀ ਵਿਛੋੜਿਆਂ ਮਗਰੋਂ ਆਸਪੁਰ ਅਤੇ ਅਵਾਨਕੋਟ 'ਚ ਦੁਖੀ ਪਰਿਵਾਰਾਂ ਨਾਲ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।