12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਢਾਡੀ ਵਾਰਾਂ ਪੇਸ਼ ਕਰਦਾ ਹੋਇਆ ਢਾਡੀ ਜਥਾ | <br/> 31-12-2025
ਮੋਰਿੰਡਾ, 30 ਦਸੰਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ਸਿੰਘ ਘੜੂੰਆਂ ਅਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਭਾਈ ਮੋਹਨ ਸਿੰਘ ਹਜ਼ੂਰੀ ਰਾਗੀ ਜਥੇ ਨੇ ਕਥਾ ਕੀਰਤਨ ਅਤੇ ਭਾਈ ਬਲਬੀਰ ਸਿੰਘ ਬੀਰ ਦੇ ਢਾਡੀ ਜਥੇ ਨੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਗੋਗੀ, ਰਣਜੀਤ ਸਿੰਘ, ਰਵਿੰਦਰ ਸਿੰਘ ਰਵੀ, ਸੰਦੀਪ ਸਿੰਘ, ਪਿ੍ਥੀ ਸਿੰਘ, ਮਨਦੀਪ ਸਿੰਘ, ਬਲਕਾਰ ਸਿੰਘ, ਨੇਤਰ ਸਿੰਘ, ਸੁਖਵਿੰਦਰ ਸਿੰਘ ਘੜੂੰਆਂ ਤੇ ਇਲਾਕਾ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਰੋਪੜ ਵਲੋਂ ਮੀਟਿੰਗ <br/> ਅਗਲੀ ਖ਼ਬਰ ਗਗਨ ਰਾਣਾ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਮੰਡਲ ਕੁਰਾਲੀ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।