12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਰੋਪੜ ਵਲੋਂ ਮੀਟਿੰਗ <br/>

ਪੈਨਸ਼ਨਰਜ਼ ਐਸੋਸੀਏਸ਼ਨ ਰਜਿ ਸਰਕਲ ਰੋਪੜ ਦੇ ਨੁਮਾਇੰਦੇ | <br/> 31-12-2025
ਰੂਪਨਗਰ, 30 ਦਸੰਬਰ (ਸਤਨਾਮ ਸਿੰਘ ਸੱਤੀ)-ਪੈਨਸ਼ਨਰਜ਼ ਐਸੋਸੀਏਸ਼ਨ ਰਜਿ ਸਰਕਲ ਰੋਪੜ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਿਜਲੀ ਸੋਧ ਬਿੱਲ 2025 ਨੂੰ ਵਾਪਸ ਕਰਵਾਉਣ, ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਸਰਕਾਰੀ ਜਾਇਦਾਦਾਂ ਦੀ ਵਿੱਕਰੀ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਵਲੋਂ ਉਲੀਕੇ ਸੰਘਰਸ਼ ਤਹਿਤ ਮਿਤੀ 16 ਜਨਵਰੀ 2025 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੱਖੇ ਜਾਣ ਵਾਲੇ ਸਾਂਝੇ ਧਰਨਿਆਂ ਵਿਚ ਭਰਪੂਰ ਸ਼ਮੂਲੀਅਤ ਕੀਤੀ ਜਾਵੇਗੀ | ਮੀਟਿੰਗ ਵਿਚ ਨਵੇਂ ਲੇਬਰ ਕੋਡਾਂ ਦੇ ਵਿਰੋਧ, ਪਾਵਰਕੌਮ ਦੀਆਂ ਜ਼ਮੀਨਾਂ ਵੇਚਣ ਦੇ ਫ਼ੈਸਲੇ ਨੂੰ ਰੱਦ ਕਰਵਾਉਣ ਅਤੇ ਮਗਨਰੇਗਾ ਦੀ ਥਾਂ ਨਵੇਂ ਕਾਨੂੰਨ ਲਾਗੂ ਕਰਨ ਦੇ ਵਿਰੋਧ ਨੂੰ ਤੇਜ਼ ਕਰਨ 'ਤੇ ਸਹਿਮਤੀ ਬਣੀ | ਇਸ ਤੋਂ ਇਲਾਵਾ, 2 ਜਨਵਰੀ ਤੋਂ 14 ਜਨਵਰੀ ਤੱਕ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਵੀ ਤੈਅ ਕੀਤਾ ਗਿਆ | ਸੰਘਰਸ਼ ਨੂੰ ਹੋਰ ਅੱਗੇ ਵਧਾਉਂਦਿਆਂ, 16 ਫਰਵਰੀ ਨੂੰ ਸਰਕਲ ਪੱਧਰੀ ਕਨਵੈੱਨਸ਼ਨ/ਧਰਨਾ ਤੇ ਫਰਵਰੀ ਦੇ ਅਖੀਰ ਵਿਚ ਲੁਧਿਆਣਾ ਵਿਖੇ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾਈ ਧਰਨਾ ਦੇਣ ਦਾ ਐਲਾਨ ਕੀਤਾ ਗਿਆ | ਮੀਟਿੰਗ ਵਿਚ ਸਰਕਲ ਸਕੱਤਰ ਭਰਪੂਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਆਡੀਟਰ ਹਿੰਮਤ ਸਿੰਘ, ਜਥੇਬੰਦਕ ਸਕੱਤਰ ਕਰਮ ਚੰਦ, ਪੈੱ੍ਰਸ ਸਕੱਤਰ ਭੁਪਿੰਦਰ ਸਿੰਘ, ਵਿੱਤ ਸਕੱਤਰ ਰਾਮ ਕਿਸ਼ਨ, ਮੰਡਲ ਪ੍ਰਧਾਨ/ਸਕੱਤਰ ਅਨੰਦਪੁਰ ਸਾਹਿਬ, ਮੋਰਿੰਡਾ ਅਤੇ ਰੋਪੜ ਤੋਂ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੇ ਅੰਤ ਵਿਚ ਸਰਕਲ ਪ੍ਰਧਾਨ ਸਿਕੰਦਰ ਸਿੰਘ ਨੇ ਪਿਛਲੇ ਸੰਘਰਸ਼ ਪ੍ਰੋਗਰਾਮਾਂ ਦੀ ਕਾਮਯਾਬ ਅਮਲਵਾਰੀ ਲਈ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਤੇ ਆਉਣ ਵਾਲੇ ਸੰਘਰਸ਼ਾਂ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਤਿਆਰੀ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਭਾਖੜਾ ਨਹਿਰ ਦੇ ਪੁਲ ਉੱਤੋਂ ਸ਼ੱਕੀ ਹਾਲਾਤ 'ਚ ਮਿਲਿਆ ਬੈਗ ਅਗਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।