22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪੈਨਸ਼ਨਰ ਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ 20 ਵਾਲੀ ਮੀਟਿੰਗ ਮੁਲਤਵੀ

ਅਜੀਤ ਡੈਸਕ 16-06-2025
ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਿਸ਼ਨ ਸਿੰਘ ਦੀ 31ਵੀਂ ਸਾਲਾਨਾ ਬਰਸੀ 20 ਜੂਨ, ਮੁਤਾਬਕ 6 ਹਾੜ, ਦਿਨ ਸ਼ੁਕਰਵਾਰ ਨੂੰ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ | ਇਸ ਸੰਬੰਧੀ ਪੰਜਾਬ ਸਟੇਟ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:), ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ 20 ਜੂਨ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ, ਬਲਦੇਵ ਸਿੰਘ ਬੱਲ ਸਠਿਆਲਾ, ਪੂਰਨ ਸਿੰਘ ਠੱਠੀਆਂ. ਮਾ: ਮਨਜੀਤ ਸਿੰਘ ਵੱਸੀ, ਮੱਖਣ ਭੈਣੀਵਾਲਾ, ਸੋਹਣ ਸਿੰਘ ਬੱਲ, ਪੂਰਨ ਸਿੰਘ ਠੱਠੀਆਂ, ਡਾ: ਕੁਲਵੰਤ ਸਿੰਘ ਬਾਠ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਨਹੀਂ, ਕਾਂਗਰਸ ਬਚਾਓ ਰੈਲੀ ਹੈ- ਜੱਗਾ ਮਜੀਠੀਆ ਅਗਲੀ ਖ਼ਬਰ ਪੀਰ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।