22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪਿੰਡ ਕੱਥੂਨੰਗਲ ਵਿਖੇ ਕਾਂਗਰਸ ਦੀ ਹੋਈ ਰੈਲੀ 'ਚ ਲੋਕਾਂ ਦੇ ਵੱਡੀ ਗਿਣਤੀ 'ਚ ਸ਼ਾਮਿਲ ਹੋਣ 'ਤੇ ਹਮੇਸ਼ਾ ਰਿਣੀ ਰਹਾਂਗਾ- ਸੱਚਰ

ਅਜੀਤ ਡੈਸਕ 16-06-2025

ਜੇਠੂਵਾਲ/ ਕੱਥੂਨੰਗਲ, 15 ਜੂਨ (ਮਿੱਤਰਪਾਲ ਸਿੰਘ ਰੰਧਾਵਾ, ਦਲਵਿੰਦਰ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸਚਰ ਨੇ ਹਲਕਾ ਮਜੀਠਾ ਦੇ ਕੱਥੂਨੰਗਲ ਵਿਖੇ ਕਸ਼ਮੀਰ ਰਿਜੋਰਟ ਵਿਖੇ ਹੋਈ ਸੰਵਿਧਾਨ ਬਚਾਓ ਰੈਲੀ ਵਿਚ ਹਲਕਾ ਮਜੀਠਾ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਾਮਿਲ ਹੋ ਕੇ ਰੈਲੀ ਨੂੰ ਕਾਮਯਾਬ ਕਰਨ 'ਤੇ ਮੈਂ ਉਨ੍ਹਾਂ ਦਾ ਸਦਾ ਰਿਣੀ ਰਹਾਂਗਾ ਤੇ ਇਸ ਰੈਲੀ ਕਾਂਗਰਸ ਹਾਈ ਕਮਾਂਡ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਸਮੇਤ ਹੋਰ ਪਾਰਟੀ ਦੇ ਸੀਨੀਅਰ ਆਗੂ ਵਲੋਂ ਇਸ ਰੈਲੀ ਵਿਚ ਸਮੂਹ ਮਜੀਠਾ ਦੇ ਲੋਕਾਂ ਦੇ ਇਕੱਠ ਨੂੰ ਵੇਖਦੇ ਹੋਏ ਜੋ ਉਨ੍ਹਾਂ ਵਲੋਂ ਮੈਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਦੀ ਨੁਮਾਇੰਦਗੀ ਕਰਨ ਦਾ ਥਾਪੜਾ ਦਿੱਤਾ ਹੈ ਇਸ ਲਈ ਮੈਂ ਸਮੂਹ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਵੀ ਕਰਦਾ ਹਾਂ |

ਪਿਛਲੀ ਖ਼ਬਰ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਆਰੰਭੀ ਅਜਨਾਲਾ 'ਚ ਨੌਜਵਾਨਾਂ ਨੇ ਫੁੱਟਬਾਲ ਖਿਡਾਰੀ 'ਤੇ ਚਲਾਈਆਂ ਗੋਲੀਆਂ, ਵਾਲ... ਅਗਲੀ ਖ਼ਬਰ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਨਹੀਂ, ਕਾਂਗਰਸ ਬਚਾਓ ਰੈਲੀ ਹੈ- ਜੱਗਾ ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।