22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਤਰਨਾ ਦਲ ਵਲੋਂ ਗੁਰਦੁਆਰਾ ਛਾਉਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਤੇ ਸਮਾਗਮ

ਅਜੀਤ ਡੈਸਕ 16-06-2025

• ਬਾਬਾ ਜੋਗਾ ਸਿੰਘ ਵਲੋਂ 20 ਜੂਨ ਨੂੰ ਬਾਬਾ ਬਿਸ਼ਨ ਸਿੰਘ ਦੀ ਬਰਸੀ 'ਤੇ ਸੰਗਤਾਂ ਨੂੰ ਹੁੰਮ ਹੰੁਮਾਕੇ ਪੁੱਜਣ ਦੀ ਅਪੀਲ
ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛਾਉਣੀ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਭੂਰਾ ਜੀ ਦੀ ਯਾਦ ਨੂੰ ਸਮਰਪਿਤ, ਹਾੜ ਦੀ ਸੰਗਰਾਂਦ ਮੌਕੇ ਸਾਲਾਨਾ ਜੋੜ ਮੇਲਾ ਸਾਧ ਸੰਗਤ ਦੇ ਸਹਿਯੋਗ ਨਾਲ, ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ 16ਵੇਂ ਮੁਖੀ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਤਰਨਾ ਦਲ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਿਸ਼ਨ ਸਿੰਘ ਦੀ 31ਵੀਂ ਸਾਲਾਨਾ ਬਰਸੀ 20 ਜੂਨ 2025, ਮੁਤਾਬਕ 6 ਹਾੜ, ਦਿਨ ਸ਼ੁੱਕਰਵਾਰ ਨੂੰ ਤਰਨਾ ਦਲ ਦੇ ਹੈੱਡਕੁਆਰਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ, ਸਮੂਹ ਸੰਗਤਾਂ ਹੰੁਮ ਹੰੁਮਾਕੇ ਪੁੱਜਣ | ਬਾਬਾ ਸੁੱਖਾ ਸਿੰਘ ਨੇ ਇਸ ਮੋਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ, ਬਾਬਾ ਸੁੱਖਾ ਸਿੰਘ, ਬਾਬਾ ਭਗਵਾਨ ਸਿੰਘ, ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ, ਮਹੰਤ ਜੈਮਲ ਸਿੰਘ ਗੋਇੰਦਵਾਲ ਸਾਹਿਬ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਨੀਡਜ਼ ਹੋਲਸੇਲ, ਜਥੇਦਾਰ ਜਰਨੈਲ ਸਿੰਘ ਚੀਮਾਬਾਠ, ਅੰਮਿ੍ਤਪਾਲ ਸਿੰਘ ਚੀਮਾਬਾਠ, ਸਰਪੰਚ ਦਲਜੀਤ ਸਿੰਘ ਭੱਪੀ, ਚਰਨ ਸਿੰਘ ਚੰਨਾ ਪਹਿਲਵਾਨ, ਸਰਬਜੀਤ ਸਿੰਘ ਸੰਧੂ ਸਾ: ਸਰਪੰਚ, ਗੁਰਬਚਨ ਸਿੰਘ ਪੀ. ਬੀ. ਮੋਟਰਜ, ਪਿ੍ੰ: ਦਿਲਬਾਗ ਸਿੰਘ ਮਾਨ, ਪਿ੍ੰ: ਦਿਲਬਾਗ ਸਿੰਘ ਭੁੱਲਰ, ਪਿ੍ੰ: ਕੁਲਬੀਰ ਸਿੰਘ ਮਾਨ, ਸਵਰਗੀ ਰਤਨ ਸਿੰਘ ਸਾ: ਸਰਪੰਚ ਦਾ ਪਰਿਵਾਰ, ਨਿਰਮਲ ਸਿੰਘ, ਬਲਜੀਤ ਸਿੰਘ ਮੈਂਬਰ, ਮੋਹਣ ਸਿੰਘ ਭੁੱਲਰ, ਪਰਮਜੀਤ ਸਿੰਘ ਮੈਂਬਰ, ਜਥੇ. ਮਹੱਲਗੜ੍ਹੀਆ, ਬਾਬਾ ਸ਼ਿੰਦਾ ਸਿੰਘ, ਸਰਵਣ ਸਿੰਘ, ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਠੇਕੇਦਾਰ ਰਾਮ ਲੁਭਾਇਆ, ਅਤਰ ਸਿੰਘ, ਸੁਖਵਿੰਦਰ ਸਿੰਘ ਬਮਰਾਹ, ਜਗਜੀਤ ਸਿੰਘ ਸੋਨੂੰ ਬਮਰਾਹ, ਬਲਬੀਰ ਸਿੰਘ ਬਾਊ, ਬਾਬਾ ਸ਼ੇਰ ਸਿੰਘ ਚੱਬਾ, ਬਾਬਾ ਸੁਰਜੀਤ ਸਿੰਘ ਸੇਰੋਂ, ਬਾਬਾ ਤਰਨਾ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਜਗਜੀਤ ਕੌਰ ਦੇ ਪਰਿਵਾਰ ਨੇ 10 ਏ. ਸੀ. ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸੇਵਾ ਕਰਵਾਈ ਅਗਲੀ ਖ਼ਬਰ ਅਜਨਾਲਾ 'ਚ ਨੌਜਵਾਨਾਂ ਨੇ ਫੁੱਟਬਾਲ ਖਿਡਾਰੀ 'ਤੇ ਚਲਾਈਆਂ ਗੋਲੀਆਂ, ਵਾਲ-ਵਾਲ ਹੋਇਆ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।